ਇੰਡੀਆ ਨਿਊਜ਼, Corona Cases in Punjab 12 August : 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ 3 ਲੋਕਾਂ ਦੀ ਮੌਤ ਹੋਈ ਹੈ l ਇਹ ਮੌਤ ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਵਿੱਚ ਹੋਇਆਂ ਹਨ l ਇਸ ਦੇ ਨਾਲ ਹੀ ਸੂਬੇ ਵਿੱਚ 414 ਨਵੇਂ ਕੇਸ ਆਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 11392 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 99 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l
ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l ਕੋਰੋਨਾ ਲਗਾਤਾਰ ਖ਼ਤਰਨਾਖ ਹੁੰਦਾ ਜਾ ਰਿਹਾ ਹੈ ਪਰ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 414 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2695 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20412 ਲੋਕਾਂ ਦੀ ਮੌਤ ਹੋ ਚੁੱਕੀ ਹੈl
ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 90 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਜਲੰਧਰ ਵਿੱਚ 51 ਅਤੇ ਲੁਧਿਆਣਾ ਵਿੱਚ 37 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11392 ਕੋਰੋਨਾ ਟੈਸਟ ਕੀਤੇ ਗਏ ਹਨ।
490 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 490 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 36 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 139 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ
ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ
ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ
ਸਾਡੇ ਨਾਲ ਜੁੜੋ : Twitter Facebook youtube