ਪੰਜਾਬ ਵਿੱਚ ਘੱਟ-ਵੱਧ ਰਹੇ ਕੋਰੋਨਾ ਕੇਸ, ਜਾਣੋ ਅੱਜ ਕਿੰਨੇ ਮਰੀਜ ਮਿਲੇ

0
457
Corona Cases in Punjab 19 September
Corona Cases in Punjab 19 September

ਇੰਡੀਆ ਨਿਊਜ਼, Corona Cases in Punjab 19 September : ਪੰਜਾਬ ਵਿੱਚ ਕੋਰੋਨਾ ਦੇ ਕੇਸ ਮਿਲਣ ਦਾ ਸਿਲਸਿਲਾ ਜਾਰੀ ਹੈ ਸੇਹਤ ਵਿਭਾਗ ਦੀ ਟੈਸਟਿੰਗ ਦੇ ਅਨੁਸਾਰ ਕੋਰੋਨਾ ਦੇ ਕੇਸ ਘੱਟ-ਵੱਧ ਗਿਣਤੀ ਵਿੱਚ ਆ ਰਹੇ ਹਨ l ਜਿੱਥੇ ਇਕ ਦਿਨ ਪਹਿਲਾਂ ਸੇਹਤ ਵਿਭਾਗ ਵਲੋਂ ਸੂਬੇ ਵਿੱਚ 5992 ਕੋਰੋਨਾ ਟੈਸਟ ਕੀਤੇ ਗਏ ਜਿਸ ਵਿੱਚ 36 ਕੇਸ ਕੋਰੋਨਾ ਦੇ ਮਿਲੇ ਹਨ l ਓਥੇ ਹੀ ਪਿੱਛਲੇ 24 ਘੰਟਿਆਂ ਵਿੱਚ 6348 ਟੈਸਟ ਕੀਤੇ ਗਏ ਅਤੇ ਇਸ ਦੌਰਾਨ ਸੂਬੇ ਵਿੱਚ 46 ਮਰੀਜ ਕੋਰੋਨਾ ਪੋਸਟਿਵ ਮਿਲੇ l ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋਈ l

46 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 341 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20497 ਲੋਕਾਂ ਦੀ ਮੌਤ ਹੋ ਚੁੱਕੀ ਹੈl

ਜਲੰਧਰ ਵਿੱਚ ਮਿਲੇ ਸਬ ਤੋਂ ਜਿਆਦਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਵਿੱਚ ਮਿਲੇ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਜਲੰਧਰ ਵਿੱਚ 10, ਫਾਜ਼ਿਲਕਾ ਵਿੱਚ 8 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਐਸਏਐਸ ਨਗਰ ਮੋਹਾਲੀ ਵਿੱਚ 8 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 6348 ਕੋਰੋਨਾ ਟੈਸਟ ਕੀਤੇ ਗਏ ਹਨ।

36 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 36 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 13 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 2 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

Also Read : ਹੋਸਟਲ ਵਾਰਡਨ ਨੂੰ ਬਦਲਣ ਦਾ ਫੈਸਲਾ, ਯੂਨੀਵਰਸਿਟੀ ਕੈਂਪਸ ਛੇ ਦਿਨਾਂ ਲਈ ਬੰਦ

Also Read : MBA ਵਿਦਿਆਰਥਣਾਂ ਦੀ ਵਾਇਰਲ ਵੀਡੀਓ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ

Also Read : ਯੂਨੀਵਰਸਿਟੀ ਵਿੱਚ ਵਿਰੋਧ ਪ੍ਰਦਰਸ਼ਨ, ਸਿੱਖਿਆ ਮੰਤਰੀ ਨੇ ਸ਼ਾਂਤੀ ਦੀ ਅਪੀਲ ਕੀਤੀ

Connect With Us : Twitter Facebook

SHARE