ਇੰਡੀਆ ਨਿਊਜ਼, Corona Cases in Punjab 2 August : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 272 ਨਵੇਂ ਕੋਰੋਨਾ ਮਰੀਜ ਮਿਲੇ l ਇਸ ਦੇ ਨਾਲ ਹੀ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਵੀ ਹੋ ਗਈ l ਇਨ੍ਹਾਂ ਵਿਚੋਂ ਇੱਕ ਮੌਤ ਲੁਧਿਆਣਾ ਅਤੇ ਇੱਕ ਰੋਪੜ ਵਿੱਚ ਹੋਈ ਹੈ l ਚਿੰਤਾ ਦੀ ਗੱਲ ਇਹ ਹੈ ਕਿ 101 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl
ਸੂਬੇ ਦੇ ਕਈਂ ਵੱਡੇ ਸ਼ਹਿਰਾਂ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ l ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਵੀ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 272 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 3021 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 203827 ਲੋਕਾਂ ਦੀ ਮੌਤ ਹੋ ਚੁੱਕੀ ਹੈl
ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 65 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਦੂਜੇ ਨੰਬਰ ਤੇ ਜਲੰਧਰ ਵਿੱਚ 56 ਅਤੇ ਲੁਧਿਆਣਾ ਵਿੱਚ 31 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 7711 ਕੋਰੋਨਾ ਟੈਸਟ ਕੀਤੇ ਗਏ ਹਨ।
370 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 370 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 67 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 74 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਗੋਬਿੰਦ ਸਾਗਰ ਝੀਲ ‘ਚ ਡੁੱਬਣ ਕਾਰਨ ਬਨੂੜ ਦੇ 7 ਨੌਜਵਾਨਾਂ ਦੀ ਮੌਤ
ਸਾਡੇ ਨਾਲ ਜੁੜੋ : Twitter Facebook youtube