ਇੰਡੀਆ ਨਿਊਜ਼, Corona Cases in Punjab 23 September : ਪੰਜਾਬ ਵਿੱਚ ਲਗਾਤਾਰ ਦੂਜੇ ਦਿਨ ਕੋਰੋਨਾ ਦੇ ਨਵੇਂ ਮਰੀਜਾਂ ਦੀ ਗਿਣਤੀ 40 ਤੋਂ ਘੱਟ ਰਹੀ l ਸੇਹਤ ਮਹਿਕਮੇ ਦੇ ਵੇਰਵਿਆਂ ਦੀ ਗੱਲ ਕਰੀਏ ਤਾਂ ਇੱਕ ਦਿਨ ਪਹਿਲਾਂ 31 ਮਰੀਜ ਹੀ ਪੌਜ਼ਟਿਵ ਮਿਲੇ ਸਨ l ਉੱਥੇ ਹੀ ਅੱਜ ਸੂਬੇ ਵਿੱਚ ਕੋਰੋਨਾ ਦੇ 36 ਨਵੇਂ ਕੇਸ ਸਾਮਣੇ ਆਏ ਹਨ l ਰਾਹਤ ਦੀ ਗੱਲ ਇਹ ਰਹੀ ਕਿ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ l ਪਿੱਛਲੇ 24 ਘੰਟਿਆਂ ਵਿੱਚ 7353 ਟੈਸਟ ਕੀਤੇ ਗਏ l
36 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 280 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20499 ਲੋਕਾਂ ਦੀ ਮੌਤ ਹੋ ਚੁੱਕੀ ਹੈl
ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਬ ਤੋਂ ਜਿਆਦਾ ਕੇਸ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 12, ਬਠਿੰਡਾ, ਜਲੰਧਰ ਅਤੇ ਲੁਧਿਆਣਾ ਵਿੱਚ 3-3 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 7353 ਕੋਰੋਨਾ ਟੈਸਟ ਕੀਤੇ ਗਏ ਹਨ।
48 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 48 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 8 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 10 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਅਜੇ ਮੀਂਹ ਤੋਂ ਰਾਹਤ ਨਹੀਂ, 17 ਰਾਜਾਂ ਵਿੱਚ ਅਲਰਟ ਜਾਰੀ
ਇਹ ਵੀ ਪੜ੍ਹੋ: ਹਿਮਾਚਲ ‘ਚ ਪੰਜਾਬ ਦੇ ਨੌਜਵਾਨਾਂ ਦੀ ਕਾਰ ਹਾਦਸਾਗ੍ਰਸਤ, ਦੋ ਦੀ ਮੌਤ
ਸਾਡੇ ਨਾਲ ਜੁੜੋ : Twitter Facebook youtube