ਸੂਬੇ ਵਿੱਚ ਰੁਕਦੀ ਨਜਰ ਆ ਰਹੀ ਕੋਰੋਨਾ ਦੀ ਮੌਜੂਦਾ ਲਹਿਰ

0
791
Corona Cases in Punjab 27 September
Corona Cases in Punjab 27 September
  • 24 ਘੰਟਿਆਂ ਦੌਰਾਨ ਸਿਰਫ 14 ਨਵੇਂ ਕੇਸ

ਇੰਡੀਆ ਨਿਊਜ਼, Corona Cases in Punjab 27 September : ਪੰਜਾਬ ਸਰਕਾਰ ਅਤੇ ਸੇਹਤ ਮਹਿਕਮੇ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਕੋਰੋਨਾ ਦੀ ਮੌਜੂਦਾ ਲਹਿਰ ਰੁਕਦੀ ਨਜਰ ਆ ਰਹੀ ਹੈ l ਇਸ ਗੱਲ ਦੀ ਗਵਾਹੀ ਸੇਹਤ ਮਹਿਕਮੇ ਵਲੋਂ ਜਾਰੀ ਕੀਤੇ ਵੇਰਵੇ ਦੇ ਰਹੇ ਹਨ l ਪਿੱਛਲੇ ਕਈਂ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ l

ਸੇਹਤ ਮਹਿਕਮੇ ਵਲੋਂ ਜਾਰੀ ਕੀਤੇ ਗਏ ਵੇਰਵਿਆਂ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਸਿਰਫ 14 ਨਵੇਂ ਕੇਸ ਹੀ ਕੋਰੋਨਾ ਪੋਜਟਿਵ ਮਿਲੇ ਹਨ l ਦੂਜੇ ਪਾਸੇ ਕੋਰੋਨਾ ਨਾਲ ਸੂਬੇ ਵਿੱਚ ਪਿੱਛਲੇ ਦੋ ਦਿਨਾਂ ਤੋਂ ਕਿਸੇ ਮਰੀਜ ਦੀ ਮੌਤ ਵੀ ਨਹੀਂ ਹੋਈ ਹੈ l 14 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 223 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20501 ਲੋਕਾਂ ਦੀ ਮੌਤ ਹੋ ਚੁੱਕੀ ਹੈl

ਪਟਿਆਲਾ ਵਿੱਚ ਮਿਲੇ ਸਬ ਤੋਂ ਜਿਆਦਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ  ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਪਟਿਆਲਾ ਵਿੱਚ 4, ਜਲੰਧਰ ਵਿੱਚ ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 4723 ਕੋਰੋਨਾ ਟੈਸਟ ਕੀਤੇ ਗਏ ਹਨ।

35 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 35 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 1 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 10 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਲਿਆ ਵੱਡਾ ਫੈਸਲਾ, ਪਤਨੀ ਨੇ ਦਿੱਤੀ ਜਾਣਕਾਰੀ

ਸਾਡੇ ਨਾਲ ਜੁੜੋ :  Twitter Facebook youtube

SHARE