ਕੋਰੋਨਾ ਦੇ ਮਾਮਲਿਆਂ ਵਿੱਚ ਵੱਡਾ ਉਛਾਲ, 24 ਘੰਟਿਆਂ ਵਿੱਚ 584 ਕੇਸ ਮਿਲੇ

0
222
Corona Cases in Punjab 28 July
Corona Cases in Punjab 28 July

ਇੰਡੀਆ ਨਿਊਜ਼, Corona Cases in Punjab 28 July : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 584 ਨਵੇਂ ਕੋਰੋਨਾ ਮਰੀਜ ਮਿਲੇ l ਚਿੰਤਾ ਦੀ ਗੱਲ ਇਹ ਹੈ ਕਿ ਕੋਰੋਨਾ 73 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਸਨ ਪਰ ਹੁਣ ਜਲੰਧਰ ਵਿੱਚ ਵੀ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 584 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2794 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20370 ਲੋਕਾਂ ਦੀ ਮੌਤ ਹੋ ਚੁੱਕੀ ਹੈl

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 131 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਦੂਜੇ ਨੰਬਰ ਤੇ ਜਲੰਧਰ ਵਿੱਚ 84 ਅਤੇ ਲੁਧਿਆਣਾ ਵਿੱਚ 77 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 12122 ਕੋਰੋਨਾ ਟੈਸਟ ਕੀਤੇ ਗਏ ਹਨ।

478 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 478 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 53 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 133 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ

ਇਹ ਵੀ ਪੜ੍ਹੋ: ਨਿਯਮਾਂ ਤਹਿਤ ਨਿਯੁਕਤ ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਜਾਵੇਗਾ

ਇਹ ਵੀ ਪੜ੍ਹੋ:  ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ : ਕਟਾਰੂਚੱਕ

ਸਾਡੇ ਨਾਲ ਜੁੜੋ : Twitter Facebook youtube

 

SHARE