ਇੰਡੀਆ ਨਿਊਜ਼, Corona Cases in Punjab 28 June: ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕੋਰੋਨਾ ਸੰਕਰਮਣ ਨੇ ਫਿਰ ਜ਼ੋਰ ਫੜ ਲਿਆ ਹੈ। ਸੂਬੇ ‘ਚ ਹਰ ਰੋਜ਼ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਲਗਾਤਾਰ ਵੱਧ ਰਹੇ ਮਾਮਲੇ ਹੁਣ ਡਰਾਉਣ ਲਗ ਪਏ ਹਨ l
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 131 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਸੂਬੇ ਵਿੱਚ 3 ਮਰੀਜਾਂ ਦੀ ਮੌਤ ਹੋਈ ਹੈ । ਇਨ੍ਹਾਂ ਵਿਚੋ ਇਕ ਮਰੀਜ ਫਿਰੋਜਪੁਰ, ਇਕ ਲੁਧਿਆਣਾ ਅਤੇ ਇਕ ਮਰੀਜ ਦੀ ਮੌਤ ਮੋਹਾਲੀ ਵਿਚ ਹੋਈ । 131 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 921 ਹੋ ਗਏ ਹਨ।
ਸਭ ਤੋਂ ਵੱਧ ਸੰਕਰਮਿਤ ਲੁਧਿਆਣਾ ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਮੋਹਾਲੀ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਮੋਹਾਲੀ ਵਿੱਚ 42 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਲੁਧਿਆਣਾ ਵਿੱਚ 30 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 6475 ਕੋਰੋਨਾ ਟੈਸਟ ਕੀਤੇ ਗਏ ਹਨ।
113 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 113 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 16 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 21 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜੋ : ਪੰਜਾਬ ਸਰਕਾਰ ਨੇ ਨਹੀਂ ਲਗਾਇਆ ਕੋਈ ਨਵਾਂ ਟੈਕਸ, ਔਰਤਾਂ ਨੂੰ ਇੱਕ ਹਜਾਰ ਦੇਣ ਬਾਰੇ ਵੀ ਨਹੀਂ ਕੀਤਾ ਕੋਈ ਜ਼ਿਕਰ
ਇਹ ਵੀ ਪੜੋ : ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ: ਵਿੱਤ ਮੰਤਰੀ
ਸਾਡੇ ਨਾਲ ਜੁੜੋ : Twitter Facebook youtube