ਪੰਜਾਬ ਵਿੱਚ 105 ਕੋਰੋਨਾ ਕੇਸ ਮਿਲੇ, ਇੱਕ ਮਰੀਜ ਦੀ ਮੌਤ

0
427
Corona Cases in Punjab 8 September
Corona Cases in Punjab 8 September

ਇੰਡੀਆ ਨਿਊਜ਼, Corona Cases in Punjab 8 September : ਪੰਜਾਬ ਵਿੱਚ ਕੋਰੋਨਾ ਦੇ ਕੇਸ ਮਿਲਣ ਦਾ ਸਿਲਸਿਲਾ ਜਾਰੀ ਹੈ ਸੇਹਤ ਵਿਭਾਗ ਦੀ ਟੈਸਟਿੰਗ ਦੇ ਅਨੁਸਾਰ ਕੋਰੋਨਾ ਦੇ ਕੇਸ ਘੱਟ-ਵੱਧ ਗਿਣਤੀ ਵਿੱਚ ਆ ਰਹੇ ਹਨ ਪਿੱਛਲੇ ਦਿਨ ਜਿੱਥੇ ਕੋਰੋਨਾ ਦੇ 55 ਕੇਸ ਪੌਜ਼ਟਿਵ ਪਾਏ ਗਏ ਅਤੇ ਸਿਰਫ 4136 ਟੈਸਟ ਹੀ ਕੀਤੇ ਗਏ l

ਓਥੇ ਹੀ ਅੱਜ ਟੈਸਟਿੰਗ ਵਧਣ ਨਾਲ ਪੌਜ਼ਟਿਵ ਕੇਸ ਵੀ ਵਧੇ ਹਨ l ਸੇਹਤ ਵਿਭਾਗ ਵਲੋਂ ਜਾਰੀ ਕੀਤੇ ਵੇਰਵੇ ਅਨੁਸਾਰ ਅੱਜ ਸੂਬੇ ਵਿੱਚ 105 ਕੋਰੋਨਾ ਕੇਸ ਸਾਮਣੇ ਆਏ ਹਨ l ਇਸ ਦੌਰਾਨ 9634 ਕੋਰੋਨਾ ਟੈਸਟ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 26 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਐਸਏਐਸ ਨਗਰ (ਮੋਹਾਲੀ) ਵਿੱਚ ਇੱਕ ਮੌਤ ਹੋਈ ਹੈ l

105 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 595 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20485 ਲੋਕਾਂ ਦੀ ਮੌਤ ਹੋ ਚੁੱਕੀ ਹੈl

ਬਠਿੰਡਾ ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ 15 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਐਸਏਐਸ ਨਗਰ (ਮੋਹਾਲੀ) ਵਿੱਚ 12 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 9634 ਕੋਰੋਨਾ ਟੈਸਟ ਕੀਤੇ ਗਏ ਹਨ।

150 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 150 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 8 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 17 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ:  ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ : ਡਾ. ਇੰਦਰਬੀਰ ਨਿੱਜਰ

ਇਹ ਵੀ ਪੜ੍ਹੋ: ਪੰਜਾਬ ਨੇ 21000 ਕਰੋੜ ਰੁਪਏ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ

ਇਹ ਵੀ ਪੜ੍ਹੋ:  ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE