ਇੰਡੀਆ ਨਿਊਜ਼, Corona Cases Update 28 Septermber : ਦੇਸ਼ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਮੁੜ ਕੇਸਾਂ ਵਿੱਚ ਵਾਧਾ ਹੋਇਆ ਹੈ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਬੁੱਧਵਾਰ ਨੂੰ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਭਾਰਤ ਵਿੱਚ 3,615 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ ਅਤੇ 22 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 3500 ਤੋਂ ਘੱਟ ਭਾਵ 3230 ਮਾਮਲੇ ਸਾਹਮਣੇ ਆਏ ਸਨ। ਕੁੱਲ ਮਿਲਾ ਕੇ, ਕੋਰੋਨਾ ਦੇ ਮਾਮਲੇ ਅਜੇ ਵੀ ਉਤਰਾਅ-ਚੜ੍ਹਾਅ ਵਾਲੇ ਹਨ, ਜਿਸ ਨਾਲ ਕੋਵਿਡ-19 ਮਾਮਲਿਆਂ ਦੀ ਕੁੱਲ ਗਿਣਤੀ 4,45,79,088 ਹੋ ਗਈ ਹੈ।
ਦੇਸ਼ ਵਿੱਚ ਹੁਣ 40,979 ਐਕਟਿਵ ਕੇਸ
ਭਾਰਤ ਵਿੱਚ ਹੁਣ ਕੋਰੋਨਾ ਦੇ ਸਿਰਫ਼ 40,979 ਐਕਟਿਵ ਕੇਸ ਹਨ। ਔਸਤ ਮੌਤ ਦੀ ਗੱਲ ਕਰੀਏ ਤਾਂ ਹਰ ਰੋਜ਼ 20-30 ਲੋਕ ਕੋਰੋਨਾ ਨਾਲ ਜੰਗ ਹਾਰ ਰਹੇ ਹਨ, ਜਦਕਿ ਇਹ ਵੀ ਦੱਸ ਦੇਈਏ ਕਿ ਪਿਛਲੇ ਦਿਨਾਂ ਤੋਂ ਕੋਰੋਨਾ ਮੌਤ ਦੇ ਮਾਮਲਿਆਂ ਵਿੱਚ ਲਗਾਤਾਰ ਕਮੀ ਆ ਰਹੀ ਹੈ। ਦੂਜੇ ਪਾਸੇ, ਡਾਕਟਰਾਂ ਦਾ ਮੰਨਣਾ ਹੈ ਕਿ ਇਹ ਵਾਇਰਸ ਅਜੇ ਵੀ ਘੱਟ ਇਮਿਊਨਿਟੀ ਵਾਲੇ ਲੋਕਾਂ ਲਈ ਘਾਤਕ ਹੈ।
ਪੰਜਾਬ ‘ਚ ਕੋਰੋਨਾ ਦੇ 19 ਨਵੇਂ ਕੇਸ
ਸੂਬੇ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵਿੱਚ ਕਮੀ ਆਉਣ ਤੇ ਸਹਿਤ ਮਹਿਕਮੇ ਨੇ ਕੋਰੋਨਾ ਟੈਸਟ ਦੀ ਗਿਣਤੀ ਵਿੱਚ ਵੀ ਕਮੀ ਕਰ ਦਿੱਤੀ ਹੈ l ਇਸ ਗੱਲ ਦੀ ਗਵਾਹੀ ਸੇਹਤ ਮਹਿਕਮੇ ਵਲੋਂ ਜਾਰੀ ਕੀਤੇ ਵੇਰਵੇ ਦੇ ਰਹੇ ਹਨ l ਪਿੱਛਲੇ ਕਈਂ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਸੀ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਦੇ ਸਿਰਫ 3750 ਟੈਸਟ ਹੀ ਕੀਤੇ ਗਏ l
ਇਸ ਦੌਰਾਨ 19 ਨਵੇਂ ਕੇਸ ਹੀ ਕੋਰੋਨਾ ਪੋਜਟਿਵ ਮਿਲੇ ਹਨ l ਕੋਰੋਨਾ ਦੇ ਨਾਲ ਪਿੱਛਲੇ 24 ਘੰਟਿਆਂ ਦੌਰਾਨ ਇੱਕ ਜਲੰਧਰ ਵਿੱਚ ਇੱਕ ਮਰੀਜ ਦੀ ਮੌਤ ਹੋਈ ਹੈ l 19 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 182 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20502 ਲੋਕਾਂ ਦੀ ਮੌਤ ਹੋ ਚੁੱਕੀ ਹੈl
ਅੰਮ੍ਰਿਤਸਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਕੇਸ
ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ 3-3 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 3750 ਕੋਰੋਨਾ ਟੈਸਟ ਕੀਤੇ ਗਏ ਹਨ।
59 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 59 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 4 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 28 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਪਾਕਿਸਤਾਨ ਨੂੰ ਮਦਦ ਦੇਣ ਨਾਲ ਅਮਰੀਕਾ ਦੇ ਹਿੱਤਾਂ ਨੂੰ ਕੋਈ ਫਾਇਦਾ ਨਹੀਂ : ਐੱਸ. ਜੈਸ਼ੰਕਰ
ਇਹ ਵੀ ਪੜ੍ਹੋ: NIA ਦੀ ਨੌ ਰਾਜਾਂ ਵਿੱਚ ਛਾਪੇਮਾਰੀ, PFI ਦੇ 170 ਮੈਂਬਰ ਹਿਰਾਸਤ ਵਿੱਚ
ਸਾਡੇ ਨਾਲ ਜੁੜੋ : Twitter Facebook youtube