ਦੇਸ਼ ‘ਚ ਕੋਰੋਨਾ ਦੇ 18,378 ਨਵੇਂ ਮਾਮਲੇ ਸਾਹਮਣੇ ਆਏ

0
193
Corona Cases Update 7 August
Corona Cases Update 7 August

ਇੰਡੀਆ ਨਿਊਜ਼, ਨਵੀਂ ਦਿੱਲੀ (Corona Cases Update 7 August): ਦੇਸ਼ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਹੋ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਇਤਵਾਰ ਸਵੇਰੇ 8 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 18,378 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 1 ਲੱਖ 34 ਹਜ਼ਾਰ 933 ਹੋ ਗਈ ਹੈ।

ਇੰਨੇ ਲੋਕਾਂ ਦਾ ਟੀਕਾਕਰਨ, ਇੰਨੇ ਮਰੀਜ਼ ਠੀਕ ਹੋ ਗਏ

ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਟੀਕਿਆਂ ਦੀ ਗਿਣਤੀ 2 ਅਰਬ 6 ਕਰੋੜ 21 ਲੱਖ 79 ਹਜ਼ਾਰ 411 ਹੋ ਗਈ ਹੈ। ਦੇਸ਼ ਭਰ ਵਿੱਚ 4 ਕਰੋੜ 34 ਲੱਖ 84 ਹਜ਼ਾਰ 110 ਲੋਕ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ, ਕੋਰੋਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਇਸ ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਪੰਜ ਲੱਖ 26 ਹਜ਼ਾਰ 689 ਹੋ ਗਈ ਹੈ।

ਪੰਜਾਬ ਵਿੱਚ 423 ਨਵੇਂ ਕੋਰੋਨਾ ਮਰੀਜ ਮਿਲੇ

ਪੰਜਾਬ ਵਿੱਚ ਪਿੱਛਲੇ 24 ਘੰਟਿਆਂ ਵਿੱਚ 423 ਨਵੇਂ ਕੋਰੋਨਾ ਮਰੀਜ ਮਿਲੇ ਹਨl ਇਸ ਦੌਰਾਨ ਲੁਧਿਆਣਾ ਵਿੱਚ ਕੋਰੋਨਾ ਵਾਇਰਸ ਨਾਲ ਇੱਕ ਮਰੀਜ ਦੀ ਮੌਤ ਹੋ ਗਈl ਇਸ ਦੌਰਾਨ ਸੂਬੇ ਵਿੱਚ ਸਿਰਫ 10953 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 111 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 423 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2899 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20393 ਲੋਕਾਂ ਦੀ ਮੌਤ ਹੋ ਚੁੱਕੀ ਹੈl

ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 86 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਜਲੰਧਰ ਵਿੱਚ 61 ਅਤੇ ਲੁਧਿਆਣਾ ਵਿੱਚ 55 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 10953 ਕੋਰੋਨਾ ਟੈਸਟ ਕੀਤੇ ਗਏ ਹਨ।

ਇਹ ਵੀ ਪੜ੍ਹੋ: ਜਗਦੀਪ ਧਨਖੜ ਬਣੇ ਦੇਸ਼ ਦੇ ਉਪ ਰਾਸ਼ਟਰਪਤੀ

ਸਾਡੇ ਨਾਲ ਜੁੜੋ :  Twitter Facebook youtube

SHARE