ਦੇਸ਼ ਵਿੱਚ 6,093 ਨਵੇਂ ਕੋਰੋਨਾ ਮਰੀਜ਼ ਮਿਲੇ, 31 ਦੀ ਮੌਤ

0
464
Corona Cases Update 9  September
Corona Cases Update 9  September

ਇੰਡੀਆ ਨਿਊਜ਼, ਦਿੱਲੀ ਨਿਊਜ਼ (Corona Cases Update 9  September): ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਅਜੇ ਵੀ ਰੁਕਦੇ ਨਜ਼ਰ ਨਹੀਂ ਆ ਰਹੇ ਹਨ। ਕਦੇ ਕੇਸ ਘਟਦੇ ਜਾਪਦੇ ਹਨ ਤੇ ਕਦੇ ਵਧਦੇ ਜਾ ਰਹੇ ਹਨ। ਕੁੱਲ ਮਿਲਾ ਕੇ ਇਹ ਕਹਿਣਾ ਚਾਹੀਦਾ ਹੈ ਕਿ ਕੋਰੋਨਾ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਸ਼ੁੱਕਰਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਭਾਰਤ ਵਿੱਚ 6,093 ਨਵੇਂ ਕੋਰੋਨਾ ਵਾਇਰਸ ਸੰਕਰਮਿਤ ਮਰੀਜ਼ ਸਾਹਮਣੇ ਆਏ ਹਨ। ਹੁਣ ਤੱਕ ਕੁੱਲ ਕੇਸਾਂ ਦੀ ਗਿਣਤੀ 4,44,84,729 ਹੋ ਗਈ ਹੈ, ਜਦੋਂ ਕਿ ਐਕਟਿਵ ਕੇਸ ਘੱਟ ਕੇ 49,636 ਹੋ ਗਏ ਹਨ।

ਇਕੱਲੇ ਕੇਰਲ ਵਿਚ 13 ਮੌਤ

ਅੱਜ ਮਰਨ ਵਾਲਿਆਂ ਦੀ ਗਿਣਤੀ 31 ਹੈ, ਜਿਸ ਵਿਚ ਇਕੱਲੇ ਕੇਰਲ ਵਿਚ 13 ਮੌਤਾਂ ਸ਼ਾਮਲ ਹਨ। ਭਾਰਤ ਵਿੱਚ ਕੋਰੋਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 528121 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਤਰਾਲੇ ਨੇ ਕਿਹਾ ਕਿ ਸਰਗਰਮ ਮਾਮਲਿਆਂ ਵਿੱਚ ਕੁੱਲ ਸੰਕਰਮਣਾਂ ਦਾ 0.11% ਸ਼ਾਮਲ ਹੈ, ਜਦੋਂ ਕਿ ਰਾਸ਼ਟਰੀ ਕੋਵਿਡ -19 ਸਕਾਰਾਤਮਕ ਦਰ 98.70 ਪ੍ਰਤੀਸ਼ਤ ਹੋ ਗਈ ਹੈ।

ਪੰਜਾਬ ਵਿੱਚ ਕੋਰੋਨਾ ਦੇ 84 ਕੇਸ ਮਿਲੇ

ਪੰਜਾਬ ਵਿੱਚ ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 84 ਕੇਸ ਕੋਰੋਨਾ ਦੇ ਮਿਲੇ ਹਨ l ਇਸ ਦੌਰਾਨ 9975 ਕੋਰੋਨਾ ਟੈਸਟ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 22 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ l

84 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 559 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20485 ਲੋਕਾਂ ਦੀ ਮੌਤ ਹੋ ਚੁੱਕੀ ਹੈl

ਬਠਿੰਡਾ ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ 20 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਲੁਧਿਆਣਾ ਵਿੱਚ 10 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 9975 ਕੋਰੋਨਾ ਟੈਸਟ ਕੀਤੇ ਗਏ ਹਨ।

114 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 114 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 9 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 18 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: 96 ਸਾਲ ਦੀ ਉਮਰ ਵਿੱਚ ਮਹਾਰਾਣੀ ਐਲਿਜ਼ਾਬੈਥ ਦਾ ਦੇਹਾਂਤ

ਇਹ ਵੀ ਪੜ੍ਹੋ:  ਸੋਨਾਲੀ ਫੋਗਾਟ ਕਤਲ ਕੇਸ : ਗੋਆ ਸਰਕਾਰ ਨੇ ਕਰਲੀਜ਼ ਕਲੱਬ ਤੇ ਬੁਲਡੋਜ਼ਰ ਚਲਾਇਆ

ਸਾਡੇ ਨਾਲ ਜੁੜੋ :  Twitter Facebook youtube

SHARE