ਇੰਡੀਆ ਨਿਊਜ਼, Corona in Punjab : ਪੰਜਾਬ ਵਿੱਚ ਕੋਰੋਨਾ ਸੰਕ੍ਰਮਣ ਹੁਣ ਖ਼ਤਰਨਾਖ ਹੁੰਦਾ ਜਾ ਰਿਹਾ ਹੈ ਹਰ ਰੋਜ ਕੋਰੋਨਾ ਦੇ ਕੇਸ ਵੱਧ ਰਹੇ ਹਨ ਜੋਕਿ ਚਿੰਤਾ ਦੀ ਗੱਲ ਹੈl ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 119 ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਮਰੀਜ ਦੀ ਮੌਤ ਨਹੀਂ ਹੋਈ । 119 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 1139 ਹੋ ਗਏ ਹਨ।
ਸਭ ਤੋਂ ਵੱਧ ਸੰਕਰਮਿਤ ਪਟਿਆਲਾ ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਪਟਿਆਲਾ ਵਿੱਚ 18 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਲੁਧਿਆਣਾ ਵਿੱਚ 16 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 12655 ਕੋਰੋਨਾ ਟੈਸਟ ਕੀਤੇ ਗਏ ਹਨ।
97 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 97 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 12 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 28 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਮੁਕਤਸਰ ਵਿੱਚ ਕੰਧ ਨੂੰ ਲੈ ਕੇ ਹੋਏ ਝਗੜੇ ਵਿੱਚ ਤਾਉ ਅਤੇ ਦਾਦੇ ਦਾ ਕਤਲ
ਸਾਡੇ ਨਾਲ ਜੁੜੋ : Twitter Facebook youtube