ਭਾਰਤ ਵਿੱਚ 16,167 ਨਵੇਂ ਮਾਮਲੇ ਸਾਹਮਣੇ ਆਏ

0
214
Corona Virus Cases Update 8 August
Corona Virus Cases Update 8 August

ਇੰਡੀਆ ਨਿਊਜ਼, Corona Virus Cases Update 8 August: ਭਾਰਤ ਵਿੱਚ ਕੋਰੋਨਾ ਦੀ ਲਾਗ ਦੀ ਗਤੀ ਵਿੱਚ ਬਹੁਤ ਉਤਰਾਅ-ਚੜ੍ਹਾਅ ਹੈ। ਇੱਕ ਵਾਰ ਫਿਰ ਤੋਂ ਕੋਰੋਨਾ ਮਾਮਲਿਆਂ ਵਿੱਚ ਮਾਮੂਲੀ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 16,167 ਨਵੇਂ ਮਾਮਲੇ ਸਾਹਮਣੇ ਆਏ ਹਨ। ਪਰ ਰੋਜ਼ਾਨਾ ਸਕਾਰਾਤਮਕਤਾ ਦਰ 6.14% ਤੱਕ ਪਹੁੰਚ ਗਈ ਹੈ l ਇਸ ਦੌਰਾਨ 15,549 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

ਰੋਜ਼ਾਨਾ ਸਕਾਰਾਤਮਕਤਾ ਦਰ

ਸਿਹਤ ਮੰਤਰਾਲੇ ਦੇ ਅਨੁਸਾਰ, ਸਰਗਰਮ ਮਰੀਜ਼ਾਂ ਦੀ ਗਿਣਤੀ ਹੁਣ 1,35,510 ਤੱਕ ਪਹੁੰਚ ਗਈ ਹੈ। ਰੋਜ਼ਾਨਾ ਸਕਾਰਾਤਮਕਤਾ ਦਰ 6.15% ਹੋ ਗਈ ਹੈ। ਇਸ ਦੌਰਾਨ 41 ਮਰੀਜ਼ਾਂ ਦੀ ਜਾਨ ਵੀ ਗਈ। ਦੇਸ਼ ਵਿੱਚ ਹੁਣ ਤੱਕ 5,26,730 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।

ਪੰਜਾਬ ਵਿੱਚ 424 ਨਵੇਂ ਕੋਰੋਨਾ ਮਰੀਜ

ਪੰਜਾਬ ਵਿੱਚ ਪਿੱਛਲੇ 24 ਘੰਟਿਆਂ ਵਿੱਚ 424 ਨਵੇਂ ਕੋਰੋਨਾ ਮਰੀਜ ਮਿਲੇ ਹਨ l ਇਸ ਦੌਰਾਨ ਸੂਬੇ ਵਿੱਚ ਦੋ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ l ਇਨ੍ਹਾਂ ਵਿੱਚੋਂ ਇੱਕ ਮੌਤ ਹੋਸ਼ਿਆਰਪੁਰ ਅਤੇ ਇੱਕ ਮੌਤ ਪਠਾਨਕੋਟ ਵਿੱਚ ਹੋਈ ਹੈ l ਸੂਬੇ ਵਿੱਚ ਤਿਨ ਮਰੀਜ ਵੈਂਟੀਲੇਟਰ ਤੇ ਰੱਖੇ ਗਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 10771 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 107 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 424 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 3009 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20395 ਲੋਕਾਂ ਦੀ ਮੌਤ ਹੋ ਚੁੱਕੀ ਹੈl

ਜਲੰਧਰ ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਜਲੰਧਰ ਵਿੱਚ 55 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਮੋਹਾਲੀ ਵਿੱਚ 47 ਅਤੇ ਲੁਧਿਆਣਾ ਵਿੱਚ 44 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 10771 ਕੋਰੋਨਾ ਟੈਸਟ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ

ਸਾਡੇ ਨਾਲ ਜੁੜੋ :  Twitter Facebook youtube

SHARE