ਇੰਡੀਆ ਨਿਊਜ਼, Corona Virus in India Update 4 August: ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਭਾਰਤ ਵਿੱਚ ਵੀਰਵਾਰ ਨੂੰ ਕੋਵਿਡ -19 ਸੰਕਰਮਣ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ l ਪਿਛਲੇ 24 ਘੰਟਿਆਂ ਵਿੱਚ 19,893 ਮਾਮਲੇ ਦਰਜ ਕੀਤੇ ਗਏ ਹਨ। ਕੱਲ੍ਹ ਦੀ ਗੱਲ ਕਰੀਏ ਤਾਂ ਕੋਰੋਨਾ ਦੇ 17,135 ਮਾਮਲੇ ਸਾਹਮਣੇ ਆਏ ਹਨ। ਕੁੱਲ ਐਕਟਿਵ ਕੇਸ ਹੁਣ 1,36,478 ਹੋ ਗਏ ਹਨ। ਮੰਤਰਾਲੇ ਨੇ ਕਿਹਾ ਕਿ ਹੁਣ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 5,26,530 ਹੋ ਗਈ ਹੈ।
ਇੰਨੇ ਲੋਕਾਂ ਨੇ ਕੋਰੋਨਾ ਨੂੰ ਹਰਾਇਆ
ਜਿੱਥੇ ਕਈ ਲੋਕ ਕੋਰੋਨਾ ਨਾਲ ਹਾਰ ਰਹੇ ਹਨ, ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ 20,419 ਲੋਕਾਂ ਦੇ ਠੀਕ ਹੋਣ ਦੀ ਵੀ ਖਬਰ ਹੈ। ਕੋਵਿਡ-19 ਦੀ ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਹੁਣ ਵੱਧ ਕੇ 4,34,24,029 ਹੋ ਗਈ ਹੈ। ਰੋਜ਼ਾਨਾ ਸਕਾਰਾਤਮਕਤਾ ਦਰ ਅਤੇ ਹਫਤਾਵਾਰੀ ਸਕਾਰਾਤਮਕਤਾ ਦਰ ਕ੍ਰਮਵਾਰ 4.94 ਪ੍ਰਤੀਸ਼ਤ ਅਤੇ 4.64 ਪ੍ਰਤੀਸ਼ਤ ਹੈ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 205.22 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਕੋਵਿਡ ਵਿਰੁੱਧ ਸਾਡੀ ਲੜਾਈ ਅਜੇ ਵੀ ਜਾਰੀ ਹੈ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਕੋਵਿਡ ਵਿਰੁੱਧ ਦੇਸ਼ ਦੀ ਲੜਾਈ ਅਜੇ ਵੀ ਜਾਰੀ ਹੈ ਅਤੇ ਇਸ ਲੜਾਈ ਵਿੱਚ ਸੰਪੂਰਨ ਸਿਹਤ ਸੰਭਾਲ ਨੇ ਪੂਰੀ ਦੁਨੀਆ ਵਿੱਚ ਪ੍ਰਭਾਵ ਪਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਯੁਸ਼ ਹੁਣ ਦੁਨੀਆ ਭਰ ਵਿੱਚ ਪ੍ਰਮੁੱਖਤਾ ਪ੍ਰਾਪਤ ਕਰ ਰਿਹਾ ਹੈ, ਜਿਸ ਨਾਲ ਆਯੁਸ਼ ਨਿਰਯਾਤ ਵਿੱਚ ਵਾਧਾ ਹੋਇਆ ਹੈ।
ਪੰਜਾਬ ਵਿੱਚ 490 ਨਵੇਂ ਕੋਰੋਨਾ ਮਰੀਜ
ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 490 ਨਵੇਂ ਕੋਰੋਨਾ ਮਰੀਜ ਮਿਲੇ l ਇਸ ਦੇ ਨਾਲ ਹੀ ਕੋਰੋਨਾ ਨਾਲ 3 ਲੋਕਾਂ ਦੀ ਮੌਤ ਵੀ ਹੋ ਗਈ l ਇਹ ਤਿਨ ਮੌਤਾਂ ਬਰਨਾਲਾ, ਹੋਸ਼ਿਆਰਪੂਰ ਅਤੇ ਪਟਿਆਲਾ ਵਿੱਚ ਹੋਈਆਂ ਹਨ l ਵੱਡੀ ਗੱਲ ਇਹ ਹੈ ਕਿ ਇਸ ਦੌਰਾਨ ਸੂਬੇ ਵਿੱਚ ਸਿਰਫ 10665 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 114 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl
ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਵੀ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 490 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2975 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20388 ਲੋਕਾਂ ਦੀ ਮੌਤ ਹੋ ਚੁੱਕੀ ਹੈl
ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 102 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਜਲੰਧਰ ਵਿੱਚ 65 ਅਤੇ ਲੁਧਿਆਣਾ ਵਿੱਚ 48 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 10665 ਕੋਰੋਨਾ ਟੈਸਟ ਕੀਤੇ ਗਏ ਹਨ।
ਇਹ ਵੀ ਪੜ੍ਹੋ: 11 ਅਗਸਤ ਤੱਕ ਜਾਰੀ ਰਹੇਗੀ ਅਮਰਨਾਥ ਯਾਤਰਾ
ਸਾਡੇ ਨਾਲ ਜੁੜੋ : Twitter Facebook youtube