24 ਘੰਟਿਆਂ ਵਿੱਚ ਸੂਬੇ’ ਚ 419 ਨਵੇਂ ਕੇਸ, 4 ਦੀ ਮੌਤ

0
207
Corona Virus in Punjab 25 July
Corona Virus in Punjab 25 July

ਇੰਡੀਆ ਨਿਊਜ਼, Corona Virus in Punjab 25 July : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 419 ਨਵੇਂ ਕੋਰੋਨਾ ਮਰੀਜ ਮਿਲੇ l ਚਿੰਤਾ ਦੀ ਗੱਲ ਇਹ ਹੈ ਕਿ ਕੋਰੋਨਾ ਨਾਲ ਸੂਬੇ ਵਿੱਚ 4 ਲੋਕਾਂ ਦੀ ਮੌਤ ਹੋ ਗਈ l ਅਜੇ ਵੀ 65 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਸਨ ਪਰ ਹੁਣ ਜਲੰਧਰ ਵਿੱਚ ਵੀ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 419 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2596 ਹੋ ਗਈ ਹੈl ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20367 ਲੋਕਾਂ ਦੀ ਮੌਤ ਹੋ ਚੁੱਕੀ ਹੈl

ਸਭ ਤੋਂ ਵੱਧ ਸੰਕਰਮਿਤ ਜਲੰਧਰ ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਜਲੰਧਰ ਵਿੱਚ 75 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਦੂਜੇ ਨੰਬਰ ਤੇ ਲੁਧਿਆਣਾ ਵਿੱਚ 59 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11954 ਕੋਰੋਨਾ ਟੈਸਟ ਕੀਤੇ ਗਏ ਹਨ।

244 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 244 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 35 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 59 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਭਾਰਤ ਨੇ 200 ਕਰੋੜ ਟੀਕਾਕਰਨ ਦਾ ਟੀਚਾ ਹਾਸਲ ਕੀਤਾ

ਸਾਡੇ ਨਾਲ ਜੁੜੋ : Twitter Facebook youtube

SHARE