ਇੰਡੀਆ ਨਿਊਜ਼, Corona Virus Update 2 October : ਅੱਜ ਫਿਰ ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਦਰਜ ਕੀਤੀ ਗਈ ਹੈ। ਸਿਹਤ ਮੰਤਰਾਲੇ ਦੀ ਅੱਜ ਦੀ ਰਿਪੋਰਟ ਅਨੁਸਾਰ ਸਾਢੇ ਤਿੰਨ ਹਜ਼ਾਰ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਦੇ ਅਨੁਸਾਰ, ਅੱਜ 3,375 ਨਵੇਂ ਸੰਕਰਮਿਤ ਮਰੀਜ਼ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਕੁੱਲ ਮਿਲਾ ਕੇ ਅਜੇ ਵੀ ਕੋਰੋਨਾ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ, ਇਸ ਲਈ ਅਜੇ ਵੀ ਸਾਨੂੰ ਕੋਰੋਨਾ ਨੂੰ ਹਰਾਉਣ ਲਈ ਸਾਵਧਾਨੀ ਵਰਤਣ ਦੀ ਲੋੜ ਹੈ।
37,444 ਸਰਗਰਮ ਕੇਸ
ਭਾਰਤ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਲਗਾਤਾਰ ਘਟ ਕੇ 37,444 ਹੋ ਗਈ ਹੈ। ਇਸ ਦੇ ਨਾਲ ਹੀ ਅੱਜ 18 ਲੋਕ ਕੋਰੋਨਾ ਨਾਲ ਜੰਗ ਹਾਰ ਚੁੱਕੇ ਹਨ। ਹੁਣ ਕੁੱਲ ਮਰਨ ਵਾਲਿਆਂ ਦੀ ਗਿਣਤੀ 5,28,673 ਹੋ ਗਈ ਹੈ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਰੋਜ਼ਾਨਾ ਔਸਤਨ 20-30 ਲੋਕ ਉਕਤ ਵਾਇਰਸ ਨਾਲ ਮਰ ਰਹੇ ਹਨ।
ਰੋਜ਼ਾਨਾ ਲਾਗ ਦੀ ਦਰ 1.23 ਪ੍ਰਤੀਸ਼ਤ
ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਰੋਜ਼ਾਨਾ ਇਨਫੈਕਸ਼ਨ ਦੀ ਦਰ 1.23 ਫੀਸਦੀ ਹੈ, ਜਦਕਿ ਹਫਤਾਵਾਰੀ ਇਨਫੈਕਸ਼ਨ ਦਰ 1.44 ਫੀਸਦੀ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 4,40,28,370 ਲੋਕ ਠੀਕ ਹੋ ਚੁੱਕੇ ਹਨ ਅਤੇ ਕੋਵਿਡ-19 ਤੋਂ ਮੌਤ ਦਰ 1.19 ਫੀਸਦੀ ਹੈ। ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 218.52 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੇ 24 ਕੇਸ ਪੌਜ਼ਟਿਵ ਮਿਲੇ
ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੀ ਮੌਜੂਦਾ ਲਹਿਰ ਕਾਫੀ ਹੱਦ ਤੱਕ ਕਾਬੂ ਵਿੱਚ ਆ ਚੁਕੀ ਹੈ l ਸੇਹਤ ਮਹਿਕਮੇ ਦੇ ਵੇਰਵੇ ਇਸ ਗੱਲ ਨੂੰ ਪੁਖਤਾ ਕਰ ਰਹੇ ਹਨ l ਪੰਜਾਬ ਵਿੱਚ ਕੋਰੋਨਾ ਦੇ ਮੌਜੂਦਾ ਹਾਲਾਤ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਕੁਲ 24 ਕੇਸ ਪੌਜ਼ਟਿਵ ਮਿਲੇ ਹਨ l ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ’ ਚ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋਈ l 24 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 168 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20505 ਲੋਕਾਂ ਦੀ ਮੌਤ ਹੋ ਚੁੱਕੀ ਹੈl
ਫਾਜਿਲਕਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਕੇਸ
ਪਿਛਲੇ 24 ਘੰਟਿਆਂ ਦੌਰਾਨ ਫਾਜਿਲਕਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਫਾਜਿਲਕਾ 12 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 7724 ਕੋਰੋਨਾ ਟੈਸਟ ਕੀਤੇ ਗਏ ਹਨ।
19 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 19 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਫਾਜਿਲਕਾ ਵਿੱਚ 5 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 2 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ
ਇਹ ਵੀ ਪੜ੍ਹੋ: ਇੰਡੋਨੇਸ਼ੀਆ’ ਚ ਫੁੱਟਬਾਲ ਮੈਚ ਦੌਰਾਨ ਹਿੰਸਾ, 129 ਲੋਕਾਂ ਦੀ ਮੌਤ
ਸਾਡੇ ਨਾਲ ਜੁੜੋ : Twitter Facebook youtube