ਇੰਡੀਆ ਨਿਊਜ਼, Covid-19 cases in Punjab 11 July : ਪੰਜਾਬ ਵਿੱਚ ਕੋਰੋਨਾ ਨਾਲ ਸੰਕ੍ਰਮਿਤ ਲੋਕਾਂ ਦੀ ਗਿਣਤੀ ਵਿੱਚ ਪਿੱਛਲੇ ਕਈਂ ਦਿਨਾਂ ਤੋਂ ਵਾਧਾ ਹੋ ਰਿਹਾ ਹੈ l ਸੇਹਤ ਵਿਭਾਗ ਵਲੋਂ ਜਾਰੀ ਵੇਰਵੇ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 157 ਕੇਸ ਕੋਰੋਨਾ ਪੋਜਟਿਵ ਮਿਲੇ ਹਨ l ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ l 157 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 1199 ਹੋ ਗਏ ਹਨ।
ਸਭ ਤੋਂ ਵੱਧ ਸੰਕਰਮਿਤ ਲੁਧਿਆਣਾ ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਲੁਧਿਆਣਾ ਵਿੱਚ 29 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਬਾਅਦ ਸੂਬੇ ਵਿੱਚ ਐਸਏਐਸ ਨਗਰ (ਮੋਹਾਲੀ) ਵਿੱਚ 28 ਕੋਰੋਨਾ ਪੋਜਿਟਿਵ ਮਰੀਜ ਮਿਲੇ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11027 ਕੋਰੋਨਾ ਟੈਸਟ ਕੀਤੇ ਗਏ ਹਨ।
100 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 100 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 30 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 13 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜੋ : ਪੰਜਾਬ ਦੀਆਂ ਜੇਲ੍ਹਾਂ ਵਿੱਚ ਡਰੱਗ ਸਕ੍ਰੀਨਿੰਗ ਮੁਹਿੰਮ ਕੀਤੀ ਸ਼ੁਰੂ
ਸਾਡੇ ਨਾਲ ਜੁੜੋ : Twitter Facebook youtube