ਦੇਸ਼ ਵਿੱਚ ਕੋਵਿਡ-19 ਦੇ 14,092 ਨਵੇਂ ਮਾਮਲੇ

0
184
Covid-19 in India 14 August
Covid-19 in India 14 August

ਇੰਡੀਆ ਨਿਊਜ਼, Covid-19 in India 14 August: ਦੇਸ਼ ਵਿੱਚ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਹੋ ਰਿਹਾ ਹੈ। ਕੱਲ੍ਹ ਨਾਲੋਂ ਅੱਜ ਘੱਟ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 14,092 ਨਵੇਂ ਮਾਮਲੇ ਸਾਹਮਣੇ ਆਏ ਹਨ। 20,018 ਮਰੀਜ਼ ਠੀਕ ਹੋ ਚੁੱਕੇ ਹਨ।

ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 1,16,861

ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 1,16,861 ਹੋ ਗਈ ਹੈ। 20,018 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ, ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,36,09,566 ਹੋ ਗਈ ਹੈ। ਇਸ ਦੇ ਨਾਲ ਹੀ ਸ਼ੁਰੂਆਤ ਤੋਂ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,27,037 ਹੋ ਗਈ ਹੈ।

ਪੰਜਾਬ’ਚ ਜਨਤੱਕ ਥਾਵਾਂ ਤੇ ਮਾਸਕ ਲਾਜਮੀ

ਸੂਬੇ ਵਿੱਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਮਾਨ ਸਰਕਾਰ ਹਰਕਤ ਵਿੱਚ ਆ ਗਈ ਹੈ l ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਜਨਤੱਕ ਥਾਵਾਂ ਤੇ ਮਾਸਕ ਲਗਾਉਣਾ ਜਰੂਰੀ ਕਰ ਦਿੱਤਾ ਹੈ l ਇਸ ਦੇ ਨਾਲ ਹੀ ਸੂਬੇ ਵਿੱਚ 274 ਨਵੇਂ ਕੇਸ ਆਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 8684 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 98 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਇੱਕ ਮਰੀਜ ਦੀ ਮੌਤ ਹੋਈ ਹੈ l

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l 274 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2344 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20418 ਲੋਕਾਂ ਦੀ ਮੌਤ ਹੋ ਚੁੱਕੀ ਹੈl

ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 59 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਜਲੰਧਰ ਵਿੱਚ 34 ਅਤੇ ਲੁਧਿਆਣਾ ਵਿੱਚ 34 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 8684 ਕੋਰੋਨਾ ਟੈਸਟ ਕੀਤੇ ਗਏ ਹਨ।

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਸਾਡੇ ਨਾਲ ਜੁੜੋ :  Twitter Facebook youtube

SHARE