ਪੰਜਾਬ ਵਿੱਚ ਕੋਰੋਨਾ ਦੇ 24 ਕੇਸ ਪੌਜ਼ਟਿਵ ਮਿਲੇ

0
1029
Covid-19 in Punjab 2 OCtober
Covid-19 in Punjab 2 OCtober

ਇੰਡੀਆ ਨਿਊਜ਼, Covid-19 in Punjab 2 OCtober : ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦੀ ਮੌਜੂਦਾ ਲਹਿਰ ਕਾਫੀ ਹੱਦ ਤੱਕ ਕਾਬੂ ਵਿੱਚ ਆ ਚੁਕੀ ਹੈ l ਸੇਹਤ ਮਹਿਕਮੇ ਦੇ ਵੇਰਵੇ ਇਸ ਗੱਲ ਨੂੰ ਪੁਖਤਾ ਕਰ ਰਹੇ ਹਨ l ਪੰਜਾਬ ਵਿੱਚ ਕੋਰੋਨਾ ਦੇ ਮੌਜੂਦਾ ਹਾਲਾਤ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਕੁਲ 24 ਕੇਸ ਪੌਜ਼ਟਿਵ ਮਿਲੇ ਹਨ l ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ’ ਚ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋਈ l 24 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 168 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20505 ਲੋਕਾਂ ਦੀ ਮੌਤ ਹੋ ਚੁੱਕੀ ਹੈl

ਫਾਜਿਲਕਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਫਾਜਿਲਕਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਫਾਜਿਲਕਾ 12 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 7724 ਕੋਰੋਨਾ ਟੈਸਟ ਕੀਤੇ ਗਏ ਹਨ।

19 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 19 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਫਾਜਿਲਕਾ ਵਿੱਚ 5 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 2 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਤੱਕ ਮੁਲਤਵੀ

ਸਾਡੇ ਨਾਲ ਜੁੜੋ :  Twitter Facebook youtube

SHARE