ਸੂਬੇ ਵਿੱਚ ਕੋਰੋਨਾ ਦੇ 219 ਨਵੇਂ ਕੇਸ, 2 ਦੀ ਮੌਤ

0
217
Covid-19 in Punjab 22 August
Covid-19 in Punjab 22 August

ਇੰਡੀਆ ਨਿਊਜ਼, Covid-19 in Punjab 22 August : ਸੂਬੇ ਵਿੱਚ ਕੋਰੋਨਾ ਦੇ 219 ਨਵੇਂ ਕੇਸ ਆਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 8532 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 99 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ 2 ਦੀ ਮੌਤ ਹੋਈ ਹੈ l ਇਹ ਦੋਵੇਂ ਮੌਤਾਂ ਲੁਧਿਆਣਾ ਵਿੱਖੇ ਹੋਈਆਂ ਹਨ l

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l 219 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 1795 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20446 ਲੋਕਾਂ ਦੀ ਮੌਤ ਹੋ ਚੁੱਕੀ ਹੈl

ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 32 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਲੁਧਿਆਣਾ ਵਿੱਚ 22 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 8532 ਕੋਰੋਨਾ ਟੈਸਟ ਕੀਤੇ ਗਏ ਹਨ।

234 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 234 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 28 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 32 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਬਰਖਾਸਤ

ਇਹ ਵੀ ਪੜ੍ਹੋ: ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ : ਲਾਲਜੀਤ ਸਿੰਘ ਭੁੱਲਰ

SHARE