ਸੂਬੇ ਵਿੱਚ 447 ਨਵੇਂ ਕੋਰੋਨਾ ਮਰੀਜ ਮਿਲੇ, ਐਕਟਿਵ ਮਰੀਜ 2427

0
171
Covid-19 in Punjab 24 July
Covid-19 in Punjab 24 July

ਇੰਡੀਆ ਨਿਊਜ਼, Covid-19 in Punjab 24 July : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 447 ਨਵੇਂ ਕੋਰੋਨਾ ਮਰੀਜ ਮਿਲੇ l ਚਿੰਤਾ ਦੀ ਗੱਲ ਇਹ ਹੈ ਕਿ ਅਜੇ ਵੀ 60 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 447 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2427 ਹੋ ਗਈ ਹੈl ਰਾਹਤ ਵਾਲੀ ਗੱਲ ਇਹ ਹੈ ਕਿ ਇਸ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ l

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 90 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਦੂਜੇ ਨੰਬਰ ਤੇ ਲੁਧਿਆਣਾ ਵਿੱਚ 62 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11604 ਕੋਰੋਨਾ ਟੈਸਟ ਕੀਤੇ ਗਏ ਹਨ।

288 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 288 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 14 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 63 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਭਾਰਤ ਨੇ 200 ਕਰੋੜ ਟੀਕਾਕਰਨ ਦਾ ਟੀਚਾ ਹਾਸਲ ਕੀਤਾ

ਸਾਡੇ ਨਾਲ ਜੁੜੋ : Twitter Facebook youtube

SHARE