ਪੰਜਾਬ ਵਿੱਚ ਕੋਰੋਨਾ ਦੇ 3750 ਟੈਸਟ, 19 ਪੋਜਟਿਵ

0
791

ਇੰਡੀਆ ਨਿਊਜ਼, Covid-19 in Punjab 28 September : ਸੂਬੇ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵਿੱਚ ਕਮੀ ਆਉਣ ਤੇ ਸਹਿਤ ਮਹਿਕਮੇ ਨੇ ਕੋਰੋਨਾ ਟੈਸਟ ਦੀ ਗਿਣਤੀ ਵਿੱਚ ਵੀ ਕਮੀ ਕਰ ਦਿੱਤੀ ਹੈ l ਇਸ ਗੱਲ ਦੀ ਗਵਾਹੀ ਸੇਹਤ ਮਹਿਕਮੇ ਵਲੋਂ ਜਾਰੀ ਕੀਤੇ ਵੇਰਵੇ ਦੇ ਰਹੇ ਹਨ l ਪਿੱਛਲੇ ਕਈਂ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਸੀ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਦੇ ਸਿਰਫ 3750 ਟੈਸਟ ਹੀ ਕੀਤੇ ਗਏ l

ਇਸ ਦੌਰਾਨ 19 ਨਵੇਂ ਕੇਸ ਹੀ ਕੋਰੋਨਾ ਪੋਜਟਿਵ ਮਿਲੇ ਹਨ l ਕੋਰੋਨਾ ਦੇ ਨਾਲ ਪਿੱਛਲੇ 24 ਘੰਟਿਆਂ ਦੌਰਾਨ ਇੱਕ ਜਲੰਧਰ ਵਿੱਚ ਇੱਕ ਮਰੀਜ ਦੀ ਮੌਤ ਹੋਈ ਹੈ l 19 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 182 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20502 ਲੋਕਾਂ ਦੀ ਮੌਤ ਹੋ ਚੁੱਕੀ ਹੈl

ਅੰਮ੍ਰਿਤਸਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ 3-3 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 3750 ਕੋਰੋਨਾ ਟੈਸਟ ਕੀਤੇ ਗਏ ਹਨ।

59 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 59 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 4 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 28 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ

ਇਹ ਵੀ ਪੜ੍ਹੋ:  ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 29 ਸਤੰਬਰ ਤੱਕ ਮੁਲਤਵੀ

ਇਹ ਵੀ ਪੜ੍ਹੋ:  ਅਮਨਦੀਪ ਸਿੰਘ ਮੋਹੀ ਨੇ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਸਾਡੇ ਨਾਲ ਜੁੜੋ :  Twitter Facebook youtube

SHARE