ਪੰਜਾਬ ਵਿੱਚ 491 ਨਵੇਂ ਕੇਸ, ਮੋਹਾਲੀ ਵਿੱਚ 2 ਦੀ ਮੌਤ

0
239
Covid-19 in Punjab 3 August
Covid-19 in Punjab 3 August

ਇੰਡੀਆ ਨਿਊਜ਼, Covid-19 in Punjab 3 August : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 491 ਨਵੇਂ ਕੋਰੋਨਾ ਮਰੀਜ ਮਿਲੇ l ਇਸ ਦੇ ਨਾਲ ਹੀ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਵੀ ਹੋ ਗਈ l ਇਹ ਦੋਵੇਂ ਮੌਤ ਮੋਹਾਲੀ ਵਿੱਖੇ ਹੋਇਆਂ ਹਨ l ਵੱਡੀ ਗੱਲ ਇਹ ਹੈ ਕਿ ਇਸ ਦੌਰਾਨ ਸੂਬੇ ਵਿੱਚ ਸਿਰਫ 9825 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 115 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਵੀ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 491 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 3061 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20385 ਲੋਕਾਂ ਦੀ ਮੌਤ ਹੋ ਚੁੱਕੀ ਹੈl

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 121 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਜਲੰਧਰ ਵਿੱਚ 35 ਅਤੇ ਲੁਧਿਆਣਾ ਵਿੱਚ 54 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 9825 ਕੋਰੋਨਾ ਟੈਸਟ ਕੀਤੇ ਗਏ ਹਨ।

444 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 444 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 76 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 96 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਮੈਂ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ ਤੇ ਵਚਨਬੱਧ : ਮੁੱਖ ਮੰਤਰੀ

ਸਾਡੇ ਨਾਲ ਜੁੜੋ : Twitter Facebook youtube

SHARE