ਸੂਬੇ ਵਿੱਚ 423 ਨਵੇਂ ਕੋਰੋਨਾ ਮਰੀਜ ਮਿਲੇ, ਇੱਕ ਦੀ ਮੌਤ

0
166
Covid-19 in Punjab 6 August
Covid-19 in Punjab 6 August

ਇੰਡੀਆ ਨਿਊਜ਼, Covid-19 in Punjab 6 August : ਪੰਜਾਬ ਵਿੱਚ ਪਿੱਛਲੇ 24 ਘੰਟਿਆਂ ਵਿੱਚ 423 ਨਵੇਂ ਕੋਰੋਨਾ ਮਰੀਜ ਮਿਲੇ ਹਨl ਇਸ ਦੌਰਾਨ ਲੁਧਿਆਣਾ ਵਿੱਚ ਕੋਰੋਨਾ ਵਾਇਰਸ ਨਾਲ ਇੱਕ ਮਰੀਜ ਦੀ ਮੌਤ ਹੋ ਗਈl ਇਸ ਦੌਰਾਨ ਸੂਬੇ ਵਿੱਚ ਸਿਰਫ 10953 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 111 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 423 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2899 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20393 ਲੋਕਾਂ ਦੀ ਮੌਤ ਹੋ ਚੁੱਕੀ ਹੈl

ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 86 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਜਲੰਧਰ ਵਿੱਚ 61 ਅਤੇ ਲੁਧਿਆਣਾ ਵਿੱਚ 55 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 10953 ਕੋਰੋਨਾ ਟੈਸਟ ਕੀਤੇ ਗਏ ਹਨ।

501 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 501 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 72 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 83 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਜਗਦੀਪ ਧਨਖੜ ਬਣੇ ਦੇਸ਼ ਦੇ ਉਪ ਰਾਸ਼ਟਰਪਤੀ

ਸਾਡੇ ਨਾਲ ਜੁੜੋ :  Twitter Facebook youtube

SHARE