ਇੰਡੀਆ ਨਿਊਜ਼, Covid-19 in Punjab 7 September : ਪੰਜਾਬ ਵਿੱਚ ਕੋਰੋਨਾ ਦੇ ਕੇਸ ਮਿਲਣ ਦਾ ਸਿਲਸਿਲਾ ਜਾਰੀ ਹੈ ਸੇਹਤ ਵਿਭਾਗ ਦੀ ਟੈਸਟਿੰਗ ਦੇ ਅਨੁਸਾਰ ਕੋਰੋਨਾ ਦੇ ਕੇਸ ਘੱਟ-ਵੱਧ ਗਿਣਤੀ ਵਿੱਚ ਆ ਰਹੇ ਹਨ ਪਿੱਛਲੇ ਦਿਨ ਜਿੱਥੇ ਕੋਰੋਨਾ ਦੇ 55 ਕੇਸ ਪੌਜ਼ਟਿਵ ਪਾਏ ਗਏ ਅਤੇ ਸਿਰਫ 4136 ਟੈਸਟ ਹੀ ਕੀਤੇ ਗਏ l
ਓਥੇ ਹੀ ਅੱਜ ਟੈਸਟਿੰਗ ਵਧਣ ਨਾਲ ਪੌਜ਼ਟਿਵ ਕੇਸ ਵੀ ਵਧੇ ਹਨ l ਸੇਹਤ ਵਿਭਾਗ ਵਲੋਂ ਜਾਰੀ ਕੀਤੇ ਵੇਰਵੇ ਅਨੁਸਾਰ ਅੱਜ ਸੂਬੇ ਵਿੱਚ 87 ਕੋਰੋਨਾ ਕੇਸ ਸਾਮਣੇ ਆਏ ਹਨ l ਇਸ ਦੌਰਾਨ 9187 ਕੋਰੋਨਾ ਟੈਸਟ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 35 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਗੁਰਦਸਪੂਰ ਵਿੱਚ ਇੱਕ ਮੌਤ ਹੋਈ ਹੈ l
87 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 639 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20484 ਲੋਕਾਂ ਦੀ ਮੌਤ ਹੋ ਚੁੱਕੀ ਹੈl
ਲੁਧਿਆਣਾ ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ
ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਲੁਧਿਆਣਾ ਵਿੱਚ 17 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਐਸਏਐਸ ਨਗਰ (ਮੋਹਾਲੀ) ਵਿੱਚ 15 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 9187 ਕੋਰੋਨਾ ਟੈਸਟ ਕੀਤੇ ਗਏ ਹਨ।
133 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 133 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 17 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 21 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਰਮਨ ਬਹਿਲ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਇਹ ਵੀ ਪੜ੍ਹੋ: ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ
ਸਾਡੇ ਨਾਲ ਜੁੜੋ : Twitter Facebook youtube