ਇੰਡੀਆ ਨਿਊਜ਼, Covid Cases in Punjab 27 June: ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕੋਰੋਨਾ ਸੰਕਰਮਣ ਨੇ ਫਿਰ ਜ਼ੋਰ ਫੜ ਲਿਆ ਹੈ। ਸੂਬੇ ‘ਚ ਹਰ ਰੋਜ਼ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਲਗਾਤਾਰ ਵੱਧ ਰਹੇ ਮਾਮਲੇ ਹੁਣ ਡਰਾਉਣ ਲਗ ਪਏ ਹਨ l
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 148 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਸੂਬੇ ਵਿੱਚ 2 ਮਰੀਜਾਂ ਦੀ ਮੌਤ ਹੋਈ ਹੈ । ਇਨ੍ਹਾਂ ਵਿੱਚ ਇਕ ਮਰੀਜ ਅੰਮ੍ਰਿਤਸਰ ਅਤੇ ਇੱਕ ਲੁਧਿਆਣਾ ਵਿੱਚ ਹੈ । 148 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 908 ਹੋ ਗਏ ਹਨ।
ਸਭ ਤੋਂ ਵੱਧ ਸੰਕਰਮਿਤ ਲੁਧਿਆਣਾ ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਲੁਧਿਆਣਾ ਵਿੱਚ 29 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਮੋਹਾਲੀ ਵਿੱਚ 27 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 13439 ਕੋਰੋਨਾ ਟੈਸਟ ਕੀਤੇ ਗਏ ਹਨ।
89 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 89 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 14 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 46 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜੋ : ਮੁੱਖ ਮੰਤਰੀ ਮਾਨ ਦੇ ਗੜ੍ਹ ਵਿੱਚ ਸਿਮਰਨਜੀਤ ਮਾਨ ਨੇ ਲਹਿਰਾਇਆ ਜਿੱਤ ਦਾ ਝੰਡਾ
ਇਹ ਵੀ ਪੜੋ : ਸਿਮਰਨਜੀਤ ਸਿੰਘ ਮਾਨ ਤੀਜੀ ਵਾਰ ਲੋਕ ਸਭਾ ਚੋਣ ਜਿੱਤੇ
ਸਾਡੇ ਨਾਲ ਜੁੜੋ : Twitter Facebook youtube