ਪੰਜਾਬ’ ਚ 0.32% ਹੋਈ ਕੋਰੋਨਾ ਦੀ ਰੋਜਾਨਾ ਦਰ

0
786
Covid Cases in Punjab 4 October
Covid Cases in Punjab 4 October

ਇੰਡੀਆ ਨਿਊਜ਼, Covid Cases in Punjab 4 October : ਪੰਜਾਬ ਵਿੱਚ ਪਿੱਛਲੇ 24 ਘੰਟਿਆਂ ਦੌਰਾਨ ਕੁਲ 12 ਕੇਸ ਪੌਜ਼ਟਿਵ ਮਿਲੇ ਹਨ l ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ’ ਚ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋਈ l 12 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 155 ਰਹਿ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20505 ਲੋਕਾਂ ਦੀ ਮੌਤ ਹੋ ਚੁੱਕੀ ਹੈl

ਲੁਧਿਆਣਾ ਅਤੇ ਮੋਹਾਲੀ’ ਚ ਸਬ ਤੋਂ ਜਿਆਦਾ ਕੋਰੋਨਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਮੋਹਾਲੀ’ ਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਲੁਧਿਆਣਾ ਅਤੇ ਮੋਹਾਲੀ’ ਚ 3-3 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 3709 ਕੋਰੋਨਾ ਟੈਸਟ ਕੀਤੇ ਗਏ ਹਨ।

24 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 24 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 2 ਤੇ ਐਸਏਐਸ ਨਗਰ (ਮੁਹਾਲੀ) ਵਿੱਚ 10 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ: ਪੰਜਾਬ’ ਚ ਸਕੂਲਾਂ ਦੇ ਬੁਨਿਆਦੀ ਢਾਂਚੇ ਲਈ ਨਾਬਾਰਡ ਨੇ 222 ਕਰੋੜ ਰੁਪਏ ਮਨਜ਼ੂਰ ਕੀਤੇ

ਸਾਡੇ ਨਾਲ ਜੁੜੋ :  Twitter Facebook youtube

SHARE