ਪੰਜਾਬ’ ਚ 6937 ਕੋਰੋਨਾ ਟੈਸਟ, 31 ਪੌਜ਼ਟਿਵ

0
152
Covid Casess in Punjab 22 September
Covid Casess in Punjab 22 September

ਇੰਡੀਆ ਨਿਊਜ਼, Covid Casess in Punjab 22 September : ਸੂਬੇ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਸਾਮਣੇ ਆ ਰਹੇ ਹਨ l ਹਰ ਰੋਜ ਇਨ੍ਹਾਂ ਦੀ ਗਿਣਤੀ ਘੱਟ-ਵੱਧ ਰਹੀ ਹੈ l ਇਕ ਦਿਨ ਪਹਿਲਾਂ ਜਿੱਥੇ 67 ਮਰੀਜ ਕੋਰੋਨਾ ਪੌਜ਼ਟਿਵ ਆਏ ਸੀ ਓਥੇ ਹੀ ਅੱਜ ਸਿਰਫ 31 ਮਰੀਜ ਹੀ ਪੌਜ਼ਟਿਵ ਮਿਲੇ ਹਨ l ਅੱਜ ਜਿੱਥੇ ਘੱਟ ਗਿਣਤੀ ਵਿੱਚ ਕੋਰੋਨਾ ਕੇਸ ਮਿਲੇ ਓਥੇ ਹੀ ਰਾਹਤ ਦੀ ਗੱਲ ਇਹ ਰਹੀ ਕਿ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ l ਪਿੱਛਲੇ 24 ਘੰਟਿਆਂ ਵਿੱਚ 6937 ਟੈਸਟ ਕੀਤੇ ਗਏ l

31 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 291 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20499 ਲੋਕਾਂ ਦੀ ਮੌਤ ਹੋ ਚੁੱਕੀ ਹੈl

ਜਲੰਧਰ ਵਿੱਚ ਮਿਲੇ ਸਬ ਤੋਂ ਜਿਆਦਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਜਲੰਧਰ ਵਿੱਚ 6,ਐਸਏਐਸ ਨਗਰ (ਮੋਹਾਲੀ) ਵਿੱਚ 5 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 6937 ਕੋਰੋਨਾ ਟੈਸਟ ਕੀਤੇ ਗਏ ਹਨ।

58 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 58 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 8 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 13 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ:  ਟਰੱਕ ਨੇ ਫੁੱਟਪਾਥ ‘ਤੇ ਸੁੱਤੇ 6 ਲੋਕਾਂ ਨੂੰ ਕੁੱਚਲਿਆ, 4 ਦੀ ਮੌਤ

ਸਾਡੇ ਨਾਲ ਜੁੜੋ :  Twitter Facebook youtube

SHARE