ਪੰਜਾਬ ਵਿੱਚ ਕੋਰੋਨਾ ਦੇ 36 ਨਵੇਂ ਕੇਸ, ਇੱਕ ਦੀ ਮੌਤ

0
356
Covid in Punjab 18 September
Covid in Punjab 18 September

ਇੰਡੀਆ ਨਿਊਜ਼, Covid in Punjab 18 September : ਪੰਜਾਬ ਵਿੱਚ ਕੋਰੋਨਾ ਦੇ ਕੇਸ ਮਿਲਣ ਦਾ ਸਿਲਸਿਲਾ ਜਾਰੀ ਹੈ ਸੇਹਤ ਵਿਭਾਗ ਦੀ ਟੈਸਟਿੰਗ ਦੇ ਅਨੁਸਾਰ ਕੋਰੋਨਾ ਦੇ ਕੇਸ ਘੱਟ-ਵੱਧ ਗਿਣਤੀ ਵਿੱਚ ਆ ਰਹੇ ਹਨ l ਸੇਹਤ ਮਹਿਕਮੇ ਦ੍ਵਾਰਾ ਦਿੱਤੇ ਵੇਰਵਿਆਂ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 36 ਕੇਸ ਕੋਰੋਨਾ ਦੇ ਮਿਲੇ ਹਨ l ਇਸ ਦੌਰਾਨ 5992 ਕੋਰੋਨਾ ਟੈਸਟ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 15 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਹੋਸ਼ਿਆਰਪੂਰ ਵਿੱਚ ਇੱਕ ਮੌਤ ਹੋਈ ਹੈ l

36 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 331 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20497 ਲੋਕਾਂ ਦੀ ਮੌਤ ਹੋ ਚੁੱਕੀ ਹੈl

ਫਾਜ਼ਿਲਕਾ ਵਿੱਚ ਸੱਬ ਤੋਂ ਵੱਧ ਕੋਰੋਨਾ ਕੇਸ

ਪਿਛਲੇ 24 ਘੰਟਿਆਂ ਦੌਰਾਨ ਫਾਜ਼ਿਲਕਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਵਿੱਚ 9 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਹੋਸ਼ਿਆਰਪੂਰ ਵਿੱਚ 5 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 5992 ਕੋਰੋਨਾ ਟੈਸਟ ਕੀਤੇ ਗਏ ਹਨ।

36 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 36 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 7 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 17 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

Also Read : ਸਾਥੀ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ

Connect With Us : Twitter Facebook

SHARE