ਇੰਡੀਆ ਨਿਊਜ਼, New Covid cases in Punjab 1 July : ਪੰਜਾਬ ਵਿੱਚ ਕੋਰੋਨਾ ਸੰਕ੍ਰਮਣ ਹੁਣ ਖ਼ਤਰਨਾਖ ਹੁੰਦਾ ਜਾ ਰਿਹਾ ਹੈ ਹਰ ਰੋਜ ਕੋਰੋਨਾ ਦੇ ਕੇਸ ਵੱਧ ਰਹੇ ਹਨ ਜੋਕਿ ਚਿੰਤਾ ਦੀ ਗੱਲ ਹੈl ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 210 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਜਲੰਧਰ ਵਿੱਚ ਇੱਕ ਮਰੀਜ ਦੀ ਮੌਤ ਹੋ ਗਈ। 210 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 1121 ਹੋ ਗਏ ਹਨ। ਧਿਆਨ ਰਹੇ ਕਿ ਬੀਤੇ ਕੱਲ ਵੀ ਸੂਬੇ ਵਿੱਚ 200 ਤੋਂ ਵੱਧ ਕੇਸ ਸਾਮਣੇ ਆਏ ਸੀ l
ਸਭ ਤੋਂ ਵੱਧ ਸੰਕਰਮਿਤ ਮੋਹਾਲੀ ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਮੋਹਾਲੀ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਮੋਹਾਲੀ ਵਿੱਚ 65 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਲੁਧਿਆਣਾ ਵਿੱਚ 33 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11267 ਕੋਰੋਨਾ ਟੈਸਟ ਕੀਤੇ ਗਏ ਹਨ।
158 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 158 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 41 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 40 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: 16 ਕਿਲੋ ਹੈਰੋਇਨ ਬਰਾਮਦ, 4 ਤਸਕਰ ਗਿਰਫ਼ਤਾਰ
ਸਾਡੇ ਨਾਲ ਜੁੜੋ : Twitter Facebook youtube