ਸੂਬਾ ਸਰਕਾਰ ਲੋਕਪੱਖੀ ਫੈਸਲਿਆਂ ਨਾਲ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਸਮਰਪਿਤ adoption of modern mechanism in review meeting of PUNSUP: ਲਾਲ ਚੰਦ ਕਟਾਰੂਚੱਕ

0
113
adoption of modern mechanism in review meeting of PUNSUP
adoption of modern mechanism in review meeting of PUNSUP

ਇੰਡੀਆ ਨਿਊਜ਼ (ਦਿੱਲੀ)  adoption of modern mechanism in review meeting of PUNSUP ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਪੱਖੀ ਫ਼ੈਸਲਿਆਂ ਨਾਲ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਪ੍ਰਤੀ ਪੂਰੀ ਤਰਾਂ ਸਮਰਪਿਤ ਹੈ। ਇਸੇ ਕੋਸ਼ਿਸ਼ ਤਹਿਤ ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੈਕਟਰ-34 ਵਿਖੇ ਪਨਸਪ ਅਦਾਰੇ ਦੇ ਕੰਮਕਾਜ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਗਈ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ (Supreme court is a victory of democracy): ਹਰਭਜਨ ਸਿੰਘ ਈ.ਟੀ.ਓ

ਮੁੱਖ ਦਫ਼ਤਰ ਦੇ ਜਨਰਲ ਮੈਨੇਜਰਾਂ ਅਤੇ ਵੱਖੋਂ-ਵੱਖ ਜ਼ਿਲਿਆਂ ਵਿੱਚ ਤਾਇਨਾਤ ਜ਼ਿਲਾ ਮੈਨੇਜਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਂਦੇ ਹੋਏ ਇਸ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਅਜੋਕੇ ਸਮੇਂ ਦਾ ਹਾਣੀ ਬਣਦੇ ਹੋਏ ਵਿਭਾਗੀ ਕੰਮਕਾਜ ਵਿੱਚ ਪਰੰਪਰਾਗਤ ਢੰਗ-ਤਰੀਕਿਆਂ ਦੀ ਥਾਂ ਨਵੀਨਤਮ ਕਾਰਜ ਵਿਧੀ ਅਪਣਾਈ ਜਾਵੇ।ਉਹਨਾਂ ਇਹ ਵੀ ਕਿਹਾ ਕਿ ਮੌਜੂਦਾ ਸਮਾਂ ਮੁਕਾਬਲੇਬਾਜ਼ੀ ਦਾ ਸਮਾਂ ਹੈ ਇਸ ਲਈ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖ਼ਾਰਨ ਲਈ ਵਿਭਾਗ ਨੂੰ ਨਿਵੇਕਲੀਆਂ ਤਕਨੀਕਾਂ ਅਪਣਾਉਣ ਉੱਤੇ ਧਿਆਨ ਦੇਣਾ ਚਾਹੀਦਾ ਹੈ।

ਸੂਬੇ ਨੂੰ ਆਰਥਿਕ ਪੱਖ ਤੋਂ ਹੁਲਾਰਾ ਦੇਣ ਨੂੰ ਸਰਕਾਰ ਦੀ ਤਰਜੀਹ ਦੱਸਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ, ਬਿਜਲੀ, ਸਿਹਤ ਅਤੇ ਸਿੱਖਿਆ ਆਦਿ ਪ੍ਰਮੁੱਖ ਖੇਤਰਾਂ ਉੱਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਪਨਸਪ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਅਦਾਰੇ ਵੱਲੋਂ ਆਪਣੀ ਆਮਦਨ ਵਧਾਉਣ ਲਈ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਜਲੰਧਰ ਅਤੇ ਖਰੜ (ਮੋਹਾਲੀ) ਵਿਖੇ ਐਲ.ਪੀ.ਜੀ. ਗੈਸ ਏਜੰਸੀਆਂ ਚਲਾਉਣ ਦੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਅਦਾਲਤਾਂ ਵਿੱਚ ਅਦਾਰੇ ਦੇ ਲੰਬਿਤ ਮਾਮਲਿਆਂ ਵਿੱਚ ਕਮੀ ਲਿਆਉਣ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਮੰਤਰੀ ਨੇ ਅਧਿਕਾਰੀਆਂ ਨੂੰ ਅਦਾਰੇ ਵਿੱਚ ਕੰਮ ਕਰਦੇ ਇੰਸਪੈਕਟਰਾਂ ਦੀ ਮੀਟਿੰਗ ਜਲਦ ਬੁਲਾਉਣ ਦੀ ਹਿਦਾਇਤ ਕਰਦੇ ਹੋਏ ਇਹ ਵੀ ਕਿਹਾ ਕਿ ਗੁਦਾਮਾਂ ਵਿੱਚ ਪਏ ਅਨਾਜ ਦੀ ਸਾਂਭ-ਸੰਭਾਲ ਕਰਨ ਵੱਲ ਖਾਸ ਧਿਆਨ ਦਿੱਤਾ ਜਾਵੇ ਕਿਉਂਕਿ ਜੋ ਇਹ ਅਨਾਜ ਕਿਸਾਨਾਂ ਵਲੋਂ ਖ਼ੂਨ-ਪਸੀਨਾ ਇੱਕ ਕਰਕੇ ਪੈਦਾ ਕੀਤਾ ਗਿਆ ਹੈ।

ਇਸ ਮੌਕੇ ਪਨਸਪ ਦੀ ਐਮ.ਡੀ. ਅੰਮ੍ਰਿਤ ਕੌਰ ਗਿੱਲ ਵੱਲੋਂ ਸ੍ਰੀ ਕਟਾਰੂਚੱਕ ਦਾ ਇਸ ਗੱਲ ਲਈ ਧੰਨਵਾਦ ਕੀਤਾ ਗਿਆ ਕਿ ਪਨਸਪ ਵੱਲੋਂ ਆਟਾ-ਦਾਲ ਸਕੀਮ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਯੂਨੀਅਨ ਬੈਂਕ ਆਫ਼ ਇੰਡੀਆ ਦੇ 350 ਕਰੋੜ ਰੁਪਏ ਦੇ ਕਰਜ਼ੇ ਦਾ ਭੁਗਤਾਨ ਕਰਕੇ ਸਰਕਾਰ ਵੱਲੋਂ ਅਦਾਰੇ ਨੂੰ ਵਿੱਤੀ ਰਾਹਤ ਦਿੱਤੀ ਗਈ।

SHARE