India News (ਇੰਡੀਆ ਨਿਊਜ਼), Barricading At Shambhu Barrier, ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਚੱਲੋ ਦੇ ਸੱਦੇ ਤੋਂ ਬਾਅਦ ਸ਼ੰਭੂ ਬੈਰੀਅਰ ‘ਤੇ ਜਾਮ ਲਗਾ ਦਿੱਤਾ ਗਿਆ ਹੈ। ਜਿਸ ਦਾ ਅਸਰ ਬਨੂੜ ਇਲਾਕੇ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਲੁਧਿਆਣਾ ਤੋਂ ਸ਼ੰਭੂ ਬੈਰੀਅਰ ਰਾਹੀਂ ਹਰਿਆਣਾ ਵਿੱਚ ਦਾਖ਼ਲ ਹੋਣ ਵਾਲੀ ਆਵਾਜਾਈ ਬਨੂੜ ਵੱਲ ਵਧ ਗਈ ਹੈ। ਵਰਨਣਯੋਗ ਹੈ ਕਿ ਰਾਜਪੁਰਾ ਵਾਲੇ ਪਾਸੇ ਤੋਂ ਅੰਬਾਲਾ ਅਤੇ ਅੰਬਾਲਾ ਵਾਲੇ ਪਾਸੇ ਤੋਂ ਪੰਜਾਬ ਵਿੱਚ ਦਾਖ਼ਲ ਹੋਣ ਵਾਲਾ ਟਰੈਫਿਕ ਪੇਂਡੂ ਖੇਤਰਾਂ ਦੀਆਂ ਲਿੰਕ ਸੜਕਾਂ ’ਤੇ ਇੰਨਾ ਵੱਧ ਗਿਆ ਹੈ ਕਿ 5 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਿੱਚ ਵੀ ਇੱਕ ਘੰਟਾ ਲੱਗ ਰਿਹਾ ਹੈ।
ਟ੍ਰੈਫਿਕ ਪੁਲਿਸ ਨੇ ਮੋਰਚਾ ਸੰਭਾਲਿਆ
ਭਾਰੀ ਟਰੈਫਿਕ ਹੁਣ ਅੰਬਾਲਾ ਤੋਂ ਬਨੂੜ ਵਾਇਆ ਲਾਹਲੀ ਪਹੁੰਚ ਰਹੀ ਹੈ। ਟਰੈਫਿਕ ਨੂੰ ਕੰਟਰੋਲ ਕਰਨ ਲਈ ਬਨੂੜ ਤੇਪਲਾ ਰੋਡ ’ਤੇ ਧਰਮਗੜ੍ਹ-ਟੀ ਪੁਆਇੰਟ ’ਤੇ ਟਰੈਫਿਕ ਮੁਲਾਜ਼ਮਾਂ ਨੇ ਨਾਕਾ ਲਾਇਆ ਹੋਇਆ ਹੈ। ਦੂਜੇ ਪਾਸੇ ਲਾਂਡਰਾਂ-ਮੁਹਾਲੀ ਤੋਂ ਆਉਣ ਵਾਲੀ ਟਰੈਫਿਕ ਨੂੰ ਵੀ ਸੈਲ ਟੈਕਸ ਬੈਰੀਅਰ ਬਨੂੜ ਤੋਂ ਜ਼ੀਰਕਪੁਰ ਵੱਲ ਲਿਜਾਇਆ ਜਾ ਰਿਹਾ ਹੈ। ਟ੍ਰੈਫਿਕ ਇੰਚਾਰਜ ਸਤੀਸ਼ ਕੁਮਾਰ ਨੇ ਦੱਸਿਆ ਕਿ ਧਰਮਗੜ੍ਹ – ਟੀ ਪੁਆਇੰਟ ਅਤੇ ਸੈਲ ਟੈਕਸ ਬੈਰੀਅਰ ‘ਤੇ ਟ੍ਰੈਫਿਕ ਪੁਲਿਸ ਤਾਇਨਾਤ ਕੀਤੀ ਗਈ ਹੈ।
ਭਾਰਤ ਬੰਦ ਨੂੰ ਲੈ ਕੇ ਸਰਗਰਮੀਆਂ ਤੇਜ਼
ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਚੱਲੋ ਦਾ ਸੱਦਾ ਦਿੱਤਾ ਗਿਆ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦਾ ਵੀ ਐਲਾਨ ਕੀਤਾ ਗਿਆ ਹੈ। ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕਰਾਲਾ ਨੇ ਕਿਹਾ ਕਿ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਲੋਕਾਂ ਨਾਲ ਜਨ ਸੰਪਰਕ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਕਈ ਵਾਅਦੇ ਕੀਤੇ ਗਏ ਸਨ, ਜਿਸ ਨੂੰ ਲੈ ਕੇ ਕਿਸਾਨਾਂ ਨੇ ਇੱਕ ਵਾਰ ਫਿਰ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ।
ਫੋਟੋ- ਟ੍ਰੈਫਿਕ ਕੰਟਰੋਲ ਕਰਦੇ ਹੋਏ ਪੁਲਸ ਮੁਲਾਜ਼ਮ।
ਇਹ ਵੀ ਪੜ੍ਹੋ :Snatched The Mobile Phone : ਮੋਟਰਸਾਈਕਲ ਸਵਾਰ ਨੌਜਵਾਨ ਲੜਕੀ ਤੋਂ ਮੋਬਾਈਲ ਝਪਟ ਕੇ ਫ਼ਰਾਰ