ਭਰੇ ਬਾਜ਼ਾਰ ‘ਚ ਪਤਨੀ ‘ਤੇ ਬੰਦੂਕ ਨਾਲ ਕੀਤਾ ਜਾਨਲੇਵਾ ਹਮਲਾ, ਪੂਰੀ ਸੜਕ ਖੂਨ ਨਾਲ ਲੱਥਪੱਥ, ਲੋਕਾਂ ਨੇ ਸੁੱਟੀਆਂ ਇੱਟਾਂ

0
314

Punjab Crime News: ਸੁਨਾਮ ਊਧਮ ਸਿੰਘ ਵਾਲਾ ‘ਚ ਸੋਮਵਾਰ ਸਵੇਰੇ ਕੰਮ ‘ਤੇ ਜਾ ਰਹੀ ਪਤਨੀ ‘ਤੇ ਪਤੀ ਨੇ ਗੰਡਾਸੇ ਨਾਲ ਹਮਲਾ ਕਰ ਦਿੱਤਾ। ਭੀੜ-ਭੜੱਕੇ ਵਾਲੇ ਬਾਜ਼ਾਰ ਵਿਚ ਗਲੇ ਅਤੇ ਚਿਹਰੇ ‘ਤੇ ਹੋਏ ਬੇਰਹਿਮ ਹਮਲੇ ਨੂੰ ਦੇਖ ਕੇ ਚਸ਼ਮਦੀਦ ਵੀ ਘਬਰਾ ਗਏ। ਜਦੋਂ ਚਸ਼ਮਦੀਦਾਂ ਨੇ ਹਮਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰ ਨੇ ਲੋਕਾਂ ‘ਤੇ ਵੀ ਗੰਡਾਸਾ ਲਹਿਰਾਉਣਾ ਸ਼ੁਰੂ ਕਰ ਦਿੱਤਾ।

ਬੜੀ ਮੁਸ਼ਕਲ ਨਾਲ ਕੁਝ ਨੌਜਵਾਨਾਂ ਨੇ ਹਿੰਮਤ ਜੁਟਾ ਕੇ ਹਮਲਾਵਰ ’ਤੇ ਇੱਟਾਂ ਰੋੜੇ ਮਾਰ ਕੇ ਉਸ ਨੂੰ ਕਾਬੂ ਕਰ ਲਿਆ। ਬਾਅਦ ‘ਚ ਭੀੜ ਨੇ ਹਮਲਾਵਰ ਦੀ ਕੁੱਟਮਾਰ ਕੀਤੀ ਪਰ ਇਸ ਦੌਰਾਨ ਹਮਲਾਵਰ ਨੇ ਸ਼ਰਾਬ ਪੀਣ ਦੇ ਬਹਾਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਐਸਐਚਓ ਦੀਪਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਸੁਨਾਮ ਵਾਸੀ ਗੁਰਦਿਆਲ ਸਿੰਘ ਦਾ ਆਪਣੀ ਪਤਨੀ ਰਾਜਵਿੰਦਰ ਕੌਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।

ਰਾਜਵਿੰਦਰ ਕੌਰ ਆਪਣੀ ਮਾਂ ਨਾਲ ਆਪਣੇ ਨਾਨਕੇ ਘਰ ਰਹਿਣ ਲੱਗੀ ਅਤੇ ਪ੍ਰਾਈਵੇਟ ਨੌਕਰੀ ਕਰ ਰਹੀ ਸੀ। ਸੋਮਵਾਰ ਸਵੇਰੇ ਜਦੋਂ ਉਹ ਕੰਮ ‘ਤੇ ਜਾ ਰਹੀ ਸੀ ਤਾਂ ਰਸਤੇ ‘ਚ ਉਸ ਦੇ ਪਤੀ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਾਅਦ ‘ਚ ਪਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read More: ਫਿਰ ਗੁੱਸੇ ‘ਚ, ਰਾਜਪਾਲ ਪੁਰੋਹਿਤ ਨੇ CM ਮਾਨ ਨੂੰ ਦਿੱਤੀ ਚੇਤਾਵਨੀ- ਸਦਨ ਦੇ ਬਾਹਰ ਮੇਰੇ ਖਿਲਾਫ ਟਿੱਪਣੀ ਕਰੋ, ਐੱਫ.ਆਈ.ਆਰ.

Connect With Us:  Facebook
SHARE