- ਜੂਡੋ ਵਿੱਚ ਅਵਤਾਰ ਸਿੰਘ ਤੇ ਸਾਈਕਲਿੰਗ ਵਿੱਚ ਹਰਸ਼ਵੀਰ ਸਿੰਘ ਨੇ ਜਿੱਤੇ ਸੋਨੇ ਦੇ ਤਮਗ਼ੇ
- ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ
- ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚਾਹਤ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਚਾਹਤ ਅਰੋੜਾ ਦੀ ਸੁਨਹਿਰੀ ਪ੍ਰਾਪਤੀ ਨਾਲ ਪੰਜਾਬ ਵਿੱਚ ਤੈਰਾਕੀ ਖੇਡ ਨੂੰ ਬਹੁਤ ਪ੍ਰਫੁੱਲਿਤਾਂ ਮਿਲੇਗੀ। ਇਸ ਨਾਲ ਨਵੀਂ ਉਮਰ ਦੇ ਤੈਰਾਕਾਂ ਨੂੰ ਪ੍ਰੇਰਨਾ ਮਿਲੇਗੀ। ਖੇਡ ਮੰਤਰੀ ਨੇ ਦੂਜੇ ਜੇਤੂਆਂ ਨੂੰ ਵੀ ਮੁਬਾਰਕਬਾਦ ਦਿੱਤੀ
ਚਾਹਤ ਨੇ 50 ਮੀਟਰ ਬਰੈਸਟ ਸਟਰੋਕ ਤੇ 100 ਮੀਟਰ ਬਰੈਸਟ ਸਟਰੋਕ ਦੋਵੇਂ ਵਰਗਾਂ ਵਿੱਚ ਵਿੱਚ ਨਵੇਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਦੋ ਸੋਨੇ ਦੇ ਤਮਗ਼ੇ ਜਿੱਤੇ
ਚਾਹਤ ਨੇ 50 ਮੀਟਰ ਬਰੈਸਟ ਸਟਰੋਕ ਤੇ 100 ਮੀਟਰ ਬਰੈਸਟ ਸਟਰੋਕ ਦੋਵੇਂ ਵਰਗਾਂ ਵਿੱਚ ਵਿੱਚ ਨਵੇਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਦੋ ਸੋਨੇ ਦੇ ਤਮਗ਼ੇ ਜਿੱਤੇ ਹਨ। ਇਸ ਤੋਂ ਇਲਾਵਾ 200 ਮੀਟਰ ਬਰੈਸਟ ਸਟਰੋਕ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਇਸ ਦੇ ਨਾਲ ਹੀ ਚਾਹਤ ਦੀ ਦਸੰਬਰ ਮਹੀਨੇ ਮੈਲਬਰਨ ਵਿਖੇ ਹੋਣ ਵਾਲੀ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ ਲਈ ਵੀ ਚੋਣ ਹੋਈ ਹੈ।
ਇਸ ਤੋਂ ਇਲਾਵਾ ਜੂਡੋ ਵਿੱਚ ਪੰਜਾਬ ਨੇ ਇਕ ਸੋਨੇ ਤੇ ਪੰਜ ਚਾਂਦੀ ਦੇ ਤਮਗ਼ੇ ਜਿੱਤੇ। ਅਵਤਾਰ ਸਿੰਘ ਨੇ 100 ਕਿਲੋ ਤੋਂ ਘੱਟ ਵਰਗ ਵਿੱਚ ਸੋਨੇ ਅਤੇ ਰਣਜੀਤਾ, ਕੰਵਰਪ੍ਰੀਤ ਕੌਰ, ਰਵਨੀਤ ਕੌਰ, ਸੋਨਮ ਤੇ ਹਰਸ਼ਪ੍ਰੀਤ ਸਿੰਘ ਨੇ ਚਾਂਦੀ ਦੇ ਤਮਗ਼ੇ ਜਿੱਤੇ।
ਇਸੇ ਤਰ੍ਹਾਂ ਸਾਈਕਲਿੰਗ ਵਿੱਚ ਪੰਜਾਬ ਦੇ ਹਰਸ਼ਵੀਰ ਸਿੰਘ ਨੇ 120 ਕਿੱਲੋਮੀਟਰ ਰੋਡ ਰੇਸ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।
ਇਹ ਵੀ ਪੜ੍ਹੋ: 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫਤਾਰ
ਇਹ ਵੀ ਪੜ੍ਹੋ: ਤਿੰਨ ਮਹੀਨੇ’ ਚ 350.5 ਕਿਲੋ ਹੈਰੋਇਨ ਜਬਤ ਕੀਤੀ : ਆਈਜੀਪੀ
ਸਾਡੇ ਨਾਲ ਜੁੜੋ : Twitter Facebook youtube