ਮੁੰਦਰਾ ਬੰਦਰਗਾਹ ਤੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ

0
239
75 kg heroin seized from Mundra port
75 kg heroin seized from Mundra port
  • ਪੰਜਾਬ ਪੁਲਿਸ ਅਤੇ ਏਟੀਐਸ ਗੁਜਰਾਤ ਨੇ ਸਾਂਝੀ ਕਾਰਵਾਈ ਦੌਰਾਨ ਹਾਸਿਲ ਕੀਤੀ ਕਾਮਯਾਬੀ 
  • ਨਸ਼ੀਲੇ ਪਦਾਰਥਾਂ ਨੂੰ ਅਣਸੀਤੇ ਕੱਪੜਿਆਂ ਦੇ ਕੰਟੇਨਰ ਵਿੱਚ ਛੁਪਾ ਕੇ ਰੱਖਿਆ ਗਿਆ ਸੀ: ਡੀਜੀਪੀ  
ਇੰਡੀਆ ਨਿਊਜ਼, ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਯੂਏਈ ਤੋਂ ਪੰਜਾਬ ਵਿੱਚ ਹੈਰੋਇਨ ਦੀ ਤਸਕਰੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਏਟੀਐਸ ਗੁਜਰਾਤ ਅਤੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੁਜਰਾਤ ਦੇ ਮੁੰਦਰਾ ਬੰਦਰਗਾਹ ਵਿਖੇ ਇੱਕ ਕੰਟੇਨਰ ਵਿੱਚੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਤਰਾਂ ਨਸ਼ਾ ਆ ਲਿਆ ਰਹੇ ਸੀ ਭਾਰਤ

ਨਸ਼ੀਲੇ ਪਦਾਰਥ ਨੂੰ ਇੱਕ ਗੱਤੇ ਦੀ ਪਾਈਪ, ਜਿਸ ਨੂੰ ਅੱਗੇ ਇੱਕ ਵੱਡੀ ਪਲਾਸਟਿਕ ਪਾਈਪ ਜ਼ਰੀਏ ਛੁਪਾਇਆ ਗਿਆ ਸੀ, ਦੀ ਵਰਤੋਂ ਕਰਕੇ ਅਣਸੀਤੇ ਕੱਪੜਿਆਂ ਦੇ ਇੱਕ ਕੰਟੇਨਰ ਵਿੱਚ ਛੁਪਾ ਕੇ ਰੱਖਿਆ ਗਿਆ ਸੀ। ਕੰਟੇਨਰ, ਜੋ ਕਿ ਯੂਏਈ ਦੇ ਜੇਬਲ ਅਲੀ ਬੰਦਰਗਾਹ ਤੋਂ ਲੋਡ ਕੀਤਾ ਗਿਆ ਸੀ, ਨੂੰ ਮਾਲੇਰਕੋਟਲਾ, ਪੰਜਾਬ ਦੇ ਇੱਕ ਇੰਪੋਟਰ ਦੁਆਰਾ ਮੰਗਵਾਇਆ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਕੰਟੇਨਰ ਦੇ ਪੰਜਾਬ ਨਾਲ ਸਬੰਧਤ ਹੋਣ ਕਾਰਨ ਅਜਿਹਾ ਜਾਪਦਾ ਹੈ ਕਿ ਇਹ ਖੇਪ ਪੰਜਾਬ ਦੇ ਰਸਤੇ ਕਿਸੇ ਹੋਰ ਥਾਂ ਪਹੁੰਚਾਈ ਜਾਣੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸਦੇ ਪੰਜਾਬ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਨਸ਼ਿਆਂ ਵਿਰੁੱਧ ਜੰਗ ਦੌਰਾਨ ਵੱਡੀ ਸਫਲਤਾ

ਇਹ ਬਰਾਮਦਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜੰਗ ਦੌਰਾਨ ਇੱਕ ਵੱਡੀ ਸਫਲਤਾ ਵਜੋਂ ਸਾਹਮਣੇ ਆਈ ਹੈ। ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਐਸਏਐਸ ਨਗਰ ਨੇ ਤੁਰੰਤ ਪੁਲਿਸ ਟੀਮਾਂ ਨੂੰ ਗੁਜਰਾਤ ਭੇਜਿਆ ਅਤੇ ਮੁੰਦਰਾ ਬੰਦਰਗਾਹ ‘ਤੇ ਤਾਇਨਾਤ ਕੀਤਾ।
ਉਨ੍ਹਾਂ ਦੱਸਿਆ ਕਿ ਕੇਂਦਰੀ ਏਜੰਸੀ ਅਤੇ ਏਟੀਐਸ ਗੁਜਰਾਤ ਨਾਲ ਤਾਲਮੇਲ ਜ਼ਰੀਏ ਕਸਟਮ ਦੀ ਮਦਦ ਨਾਲ ਮੁੰਦਰਾ ਬੰਦਰਗਾਹ ‘ਤੇ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਢੁੱਕਵੀਂ ਪ੍ਰਕਿਰਿਆ ਅਤੇ ਦਸਤਾਵੇਜ਼ੀ ਕਾਰਵਾਈ ਤੋਂ ਬਾਅਦ ਕੰਟੇਨਰ ਨੂੰ ਖੋਲ੍ਹਿਆ ਗਿਆ ਜਿਸ ਵਿੱਚ 75 ਕਿਲੋ ਹੈਰੋਇਨ ਦੀ ਵੱਡੀ ਬਰਾਮਦਗੀ ਹੋਈ।
SHARE