ਇੰਡੀਆ ਨਿਊਜ਼, Kashmir News: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਇਸ ਦੇ ਨਾਲ ਹੀ ਜਵਾਨਾਂ ਵੱਲੋਂ ਹੋਰ ਅੱਤਵਾਦੀਆਂ ਦੀ ਤਲਾਸ਼ ਜਾਰੀ ਹੈ। ਇਸ ਕਾਰਵਾਈ ਦੌਰਾਨ ਫ਼ੌਜ ਦੇ ਦੋ ਜਵਾਨ ਅਤੇ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਵਨੀਗਾਮ ਬਾਲਾ ਇਲਾਕੇ ‘ਚ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ‘ਤੇ ਫੌਜ ਦੇ ਜਵਾਨਾਂ ਨੇ ਤੁਰੰਤ ਤਲਾਸ਼ੀ ਮੁਹਿੰਮ ਚਲਾਈ। ਮੁਕਾਬਲੇ ਦੌਰਾਨ ਜਵਾਨਾਂ ਨੂੰ ਅੱਤਵਾਦੀ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ। ਪਰ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ‘ਤੇ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਦਿੱਤਾ।
ਮੁੱਠਭੇੜ ਜਾਰੀ
ਦੱਸ ਦੇਈਏ ਕਿ ਮੁੱਠਭੇੜ ਅਜੇ ਵੀ ਜਾਰੀ ਹੈ, ਕੁਝ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਹੈ। ਪੁਲਿਸ ਅਤੇ ਸੁਰੱਖਿਆ ਬਲ ਸਾਂਝੇ ਤੌਰ ‘ਤੇ ਆਪਰੇਸ਼ਨ ‘ਚ ਲੱਗੇ ਹੋਏ ਹਨ। ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲੀਬਾਰੀ ਹੋ ਰਹੀ ਹੈ।
ਆਸਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦਾ ਲਗਾਤਾਰ ਪਤਾ ਲਗਾਇਆ ਜਾ ਰਿਹਾ ਹੈ ਅਤੇ ਆਸਪਾਸ ਦੇ ਇਲਾਕਿਆਂ ‘ਚ ਸੁਰੱਖਿਆ ਬਲਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੂੰ ਜਲਦੀ ਹੀ ਮਾਰ ਮੁਕਾਇਆ ਜਾਵੇਗਾ।
ਇਹ ਵੀ ਪੜ੍ਹੋ: 5G ਸਪੈਕਟ੍ਰਮ ਨਿਲਾਮੀ ਤੀਸਰਾ ਦਿਨ: ਜਾਣੋ ਤੀਜੇ ਦਿਨ ਬੋਲੀ ਕਿੱਥੇ ਪਹੁੰਚੀ
ਇਹ ਵੀ ਪੜ੍ਹੋ: ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫਾ
ਇਹ ਵੀ ਪੜ੍ਹੋ: ਰੋਸ਼ਨੀ ਨਾਦਰ ਮਲਹੋਤਰਾ ਬਣੀ ਭਾਰਤ ਦੀ ਸਭ ਤੋਂ ਅਮੀਰ ਔਰਤ
ਇਹ ਵੀ ਪੜ੍ਹੋ: ਸੂਬਾ ਪ੍ਰਧਾਨ ਦਾ ਫੈਸਲਾ : ਪੰਜਾਬ ‘ਚ ਭਾਜਪਾ ਅਤੇ ਅਕਾਲੀ ਦਲ ਦਾ ਨਹੀਂ ਹੋਵੇਗਾ ਗਠਜੋੜ
ਸਾਡੇ ਨਾਲ ਜੁੜੋ : Twitter Facebook youtube