Earthquake in Jammu and Kashmir : ਜੰਮੂ-ਕਸ਼ਮੀਰ ਦੇ ਕਟੜਾ ਸ਼ਹਿਰ ‘ਚ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.3 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਸਵੇਰੇ 2:20 ਵਜੇ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਸ ਕਾਰਨ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਇਸ ਤੋਂ ਪਹਿਲਾਂ 11 ਜੂਨ ਨੂੰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਵਿੱਚ 3.2 ਤੀਬਰਤਾ ਦਾ ਭੂਚਾਲ ਆਇਆ ਸੀ। 9 ਜੂਨ ਨੂੰ ਸਵੇਰੇ ਲੱਦਾਖ ‘ਚ 3.9 ਤੀਬਰਤਾ ਦਾ ਭੂਚਾਲ ਆਇਆ ਸੀ।
Also Read : ਪਿਤਾ ਨੇ 4 ਸਾਲ ਦੀ ਧੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ
Also Read : ਸਾਬਕਾ CM ਚਰਨਜੀਤ ਚੰਨੀ ਪਹੁੰਚੇ ਵਿਜੀਲੈਂਸ ਦਫਤਰ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਜਾਰੀ
Also Read : ਲੁਧਿਆਣਾ 7 ਕਰੋੜ ਦੀ ਲੁੱਟ ਦੇ ਮਾਮਲੇ ‘ਚ 3 ਸ਼ੱਕੀ ਹਿਰਾਸਤ ‘ਚ