Energy Conservation Day ਬਿਜਲੀ ਦੀ ਮੰਗ ਅਤੇ ਸਪਲਾਈ ਵਿਚ ਤਾਲਮੇਲ ਬਣਾਇਆ ਜਾਵੇ

0
318
Energy Conservation Day
Energy Conservation Day
ਇੰਡੀਆ ਨਿਊਜ਼, ਚੰਡੀਗੜ੍ਹ :
Energy Conservation Day ਸੂਬੇ ਵਿੱਚ ਊਰਜਾ ਸੰਭਾਲ ਐਕਟ-2001 ਨੂੰ ਲਾਗੂ ਕਰਨ ਲਈ ਰਾਜ ਮਨੋਨੀਤ ਏਜੰਸੀ (ਐਸਡੀਏ) ਹੋਣ ਦੇ ਨਾਤੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਇਆ ਗਿਆ। ਊਰਜਾ ਬਚਾਊ ਤਕਨੀਕਾਂ ਅਤੇ ਊਰਜਾ ਸੰਭਾਲ ਦਿਵਸ ਸਮਾਰੋਹ ‘ਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਡਿਸਟ੍ਰੀਬਿਊਸ਼ਨ, ਪੀਐਸਪੀਸੀਐਲ ਦੇ ਡਾਇਰੈਕਟਰ ਡੀਪੀਐਸ ਗਰੇਵਾਲ ਨੇ ਪੰਜਾਬ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੇ ਵਿਸ਼ੇ ‘ਤੇ ਸੂਬੇ ਵੱਲੋਂ ਵੱਖ-ਵੱਖ ਖੇਤਰਾਂ ਜਿਵੇਂ ਇਮਾਰਤਾਂ, ਉਦਯੋਗਾਂ, ਨਗਰ ਪਾਲਿਕਾਵਾਂ, ਖੇਤੀਬਾੜੀ, ਡਿਸਕੌਮ, ਟਰਾਂਸਪੋਰਟ ਆਦਿ ਵਿੱਚ ਕੀਤੇ ਜਾ ਰਹੇ ਮਹੱਤਵਪੂਰਨ ਕਾਰਜਾਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ 14 ਦਸੰਬਰ ਨੂੰ ਦਿੱਤੇ ਸਟੇਟ ਪਰਫਾਰਮੈਂਸ ਐਵਾਰਡ ਵਿੱਚ ਪਹਿਲਾ ਇਨਾਮ ਪ੍ਰਾਪਤ ਕਰਨ ਲਈ ਪੇਡਾ ਦੀ ਸ਼ਲਾਘਾ ਕੀਤੀ।

ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ‘ਤੇ ਜ਼ੋਰ ਦਿੱਤਾ (Energy Conservation Day)

ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ. ਨਵਜੋਤ ਪਾਲ ਸਿੰਘ ਰੰਧਾਵਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਹਨਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਦੇ ਉਪਾਵਾਂ ਨੂੰ ਅਪਣਾਉਂਦੇ ਹੋਏ ਸਮਝਦਾਰੀ ਨਾਲ ਇਸ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।

ਨਵੀਆਂ ਪਹਿਲਕਦਮੀਆਂ ਦੀ ਜਾਣਕਾਰੀ ਦਿੱਤੀ (Energy Conservation Day)

ਭਾਰਤ ਸਰਕਾਰ ਦੇ ਊਰਜਾ ਮੰਤਰਾਲਾ ਦੇ ਊਰਜਾ ਕੁਸ਼ਲਤਾ ਬਿਊਰੋ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਜਿਵੇਂ ਨੈੱਟ ਜ਼ੀਰੋ ਐਨਰਜੀ ਬਿਲਡਿੰਗਜ਼ ਨੂੰ ਉਤਸ਼ਾਹਿਤ ਕਰਨ ਲਈ ‘ਸ਼ੁਨਿਆ’ ਲੇਬਲਿੰਗ ਪ੍ਰੋਗਰਾਮ, ਟਾਇਰਾਂ ਲਈ ਸਟੈਂਡਰਡ ਅਤੇ ਲੇਬਲਿੰਗ ਪ੍ਰੋਗਰਾਮ, ਹਾਈ-ਐਨਰਜੀ ਲਿਥੀਅਮ-ਆਇਨ ਟ੍ਰੈਕਸ਼ਨ ਬੈਟਰੀ ਪੈਕ ਐਂਡ ਸਿਸਟਮਸ ਲਈ ਸਟੈਂਡਰਡ ਅਤੇ ਲੇਬਲਿੰਗ ਪ੍ਰੋਗਰਾਮ ਅਤੇ ਐਸਐਮਈਜ਼ ਲਈ ਕਲਾਉਡ-ਅਧਾਰਿਤ ਡਾਟਾ ਵਿਸ਼ਲੇਸ਼ਣ ਟੂਲ ਜੋ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।
SHARE