Governor Banwari Lal Parohit ਨੇ ਲੁਧਿਆਣਾ ਵਿਖੇ ਪ੍ਰਸ਼ਾਸ਼ਨਿਕ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

0
225

Governor Banwari Lal Parohit

ਇੰਡੀਆ ਨਿਊਜ਼, ਲੁਧਿਆਣਾ:

Governor Banwari Lal Parohit ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਸਟਨ ਹਾਊਸ ਵਿਖੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਏਡੀਸੀ (ਵਿ) ਅਮਿਤ ਕੁਮਾਰ ਪੰਚਾਲ, ਏਡੀਸੀ ਖੰਨਾ ਸਕੱਤਰ ਸਿੰਘ ਬੱਲ, ਏਡੀਸੀ ਜਗਰਾਓ ਡਾ. ਨਯਨ ਜੱਸਲ, ਜੁਆਇੰਟ ਪੁਲਿਸ ਕਮਿਸ਼ਨਰ ਜੇ. ਐਲਨਚੇਜੀਅਨ, ਏਡੀਸੀਪੀ ਡਾ. ਪ੍ਰਗਿਆ ਜੈਨ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ (Governor Banwari Lal Parohit)

ਇਸ ਮੌਕੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਸਾਂਝੇ ਤੌਰ ‘ਤੇ ਉਨ੍ਹਾਂ ਨੂੰ ਲੁਧਿਆਣਾ ਪੁੱਜਣ ਤੇ ਜੀ ਆਇਆਂ ਕਿਹਾ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਲੁਧਿਆਣਾ ਬਾਰੇ ਚੱਲ ਰਹੇ ਵਿਕਾਸ ਕਾਰਜ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਦਾ ਰੀਵਿਊ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰ ਵੱਲੋਂ ਮਿਲ ਰਹੀਆਂ ਲੋਕ ਪੱਖੀ ਸਹੂਲਤਾਂ ਨੂੰ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: Corona Outbreak in Britain ਰਿਕਾਰਡ 88376 ਨਵੇਂ ਮਾਮਲੇ ਦਰਜ ਕੀਤੇ ਗਏ

Connect With Us : Twitter Facebook

SHARE