ਛੱਤੀਸਗੜ੍ਹ’ਚ ਹੈਲੀਕਾਪਟਰ ਹਾਦਸਾਗ੍ਰਸਤ, 2 ਪਾਇਲਟ ਦੀ ਮੌਤ Helicopter crashes in Chhattisgarh

0
292
Helicopter crashes in Chhattisgarh

Helicopter crashes in Chhattisgarh

ਇੰਡੀਆ ਨਿਊਜ਼, ਰਾਏਪੁਰ:

Helicopter crashes in Chhattisgarh ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਹਵਾਈ ਅੱਡੇ ‘ਤੇ ਵੀਰਵਾਰ ਦੇਰ ਰਾਤ ਇਕ ਸਿਖਲਾਈ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਕ ਪਾਇਲਟ ਨੇ ਮੌਕੇ ‘ਤੇ ਹੀ ਦੱਮ ਤੋੜ ਦਿੱਤਾ, ਜਦਕਿ ਦੂਜੇ ਪਾਇਲਟ ਨੂੰ ਗੰਭੀਰ ਰੂਪ ‘ਚ ਜ਼ਖਮੀ ਰਾਮਕ੍ਰਿਸ਼ਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।

ਸੀਐਮ ਬਘੇਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ

ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਇਸ ਹਾਦਸੇ ‘ਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ”ਰਾਏਪੁਰ ਦੇ ਹਵਾਈ ਅੱਡੇ ‘ਤੇ ਰਾਜ ਦੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖਬਰ ਮਿਲੀ। ਇਸ ਦਰਦਨਾਕ ਹਾਦਸੇ ਵਿੱਚ ਸਾਡੇ ਦੋਵੇਂ ਪਾਇਲਟ ਕੈਪਟਨ ਪਾਂਡਾ ਅਤੇ ਕੈਪਟਨ ਸ਼੍ਰੀਵਾਸਤਵ ਦੀ ਦੁਖਦਾਈ ਮੌਤ ਹੋ ਗਈ ਹੈ। ਪ੍ਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Also Read : ਪਰਿਵਾਰ ਦੇ 5 ਲੋਕਾਂ ਦੀ ਮੌਤ

Connect With Us : Twitter Facebook youtube

SHARE