ਇੰਡੀਆ ਨਿਊਜ਼, ਨਵੀਂ ਦਿੱਲੀ :
Kejriwal in Punjab for 2 days : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਦਸੰਬਰ ਤੋਂ ਆਪਣੇ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਜਿੱਥੇ ਜਲੰਧਰ ’ਚ ਇੱਕ ਤਿਰੰਗਾ ਮਾਰਚ ਦੀ ਅਗਵਾਈ ਕਰਨਗੇ, ਉੱਥੇ ਹੀ ਦੂਜੇ ਦਿਨ ਲੰਬੀ ਹਲਕੇ ’ਚ ਬਾਦਲ ਪਰਿਵਾਰ ਨੂੰ ਲਲਕਾਰ ਦੇਣਗੇ।
ਭਗਵੰਤ ਮਾਨ ਨੇ ਜਾਣਕਾਰੀ ਦਿੱਤੀ Kejriwal in Punjab for 2 days
ਇਸ ਸੰਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਸੁਪਰੀਮੋ 15 ਦਸੰਬਰ (ਦਿਨ ਬੁੱਧਵਾਰ) ਨੂੰ ਪੰਜਾਬ ਦੌਰੇ ’ਤੇ ਆਉਣਗੇ।
ਪਹਿਲੇ ਦਿਨ ਬੁੱਧਵਾਰ ਨੂੰ ਕੇਜਰੀਵਾਲ ਜਲੰਧਰ ਵਿਖੇ ਪਾਰਟੀ ਵੱਲੋਂ ਰੱਖੇ ਗਏ ‘ਤਿਰੰਗਾ ਯਾਤਰਾ’ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਮਾਨ ਨੇ ਦੱਸਿਆ ਕਿ ਇਹ ਤਿਰੰਗਾ ਯਾਤਰਾ ਜਲੰਧਰ ਦੇ ਕਾਰਪੋਰੇਸ਼ਨ ਚੌਂਕ ਵਿੱਚੋਂ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਵੱਖ- ਵੱਖ ਬਾਜ਼ਾਰਾਂ ਰਾਹੀਂ ਸ਼ਹਿਰ ਭਰ ਮਾਰਚ ਕਰੇਗੀ।
ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾKejriwal in Punjab for 2 days
ਭਗਵੰਤ ਮਾਨ ਨੇ ਇਸ ਯਾਤਰਾ ’ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਸ ਬਾਰੇ ਕੀਤਾ ਗਿਆ ਟਵੀਟ ਵੀ ਮੀਡੀਆ ਨਾਲ ਸਾਂਝਾ ਕੀਤਾ। ਜਿਸ ’ਚ ਕੇਜਰੀਵਾਲ ਨੇ ਕਿਹਾ, ‘‘ਕੱਲ੍ਹ ਜਲੰਧਰ ਵਿੱਚ ਤਿਰੰਗਾ ਯਾਤਰਾ ’ਚ ਸ਼ਾਮਲ ਹੋਵਾਂਗਾ।
ਸਾਰੇ ਜਲੰਧਰ ਵਾਸੀਆਂ ਨੂੰ ਅਪੀਲ ਹੈ, ਜ਼ਿਆਦਾ ਤੋਂ ਜ਼ਿਆਦਾ ਸੰਖਿਆ ਵਿੱਚ ਆਉਣ। ਹੱਥਾਂ ਵਿੱਚ ਤਿਰੰਗਾ ਅਤੇ ਮੂੰਹ ’ਚ ‘ਭਾਰਤ ਮਾਤਾ ਦੀ ਜੈ’ ਨਾਲ ਦੇਸ਼ ਭਗਤੀ ਦੇ ਮਾਹੌਲ ਵਿੱਚ ਜਲੰਧਰ ਦੀਆਂ ਸੜਕਾਂ ’ਤੇ ਨਿਕਲੇਗੀ ਤਿਰੰਗਾ ਯਾਤਰਾ।’’
ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ 16 ਦਸੰਬਰ ਨੂੰ ਵਿਧਾਨ ਸਭਾ ਹਲਕਾ ਲੰਬੀ ਵਿੱਚ ਪਹੁੰਚਣਗੇ ਅਤੇ ਇਸ ਹਲਕੇ ਦੇ ਪਿੰਡ ਖੁੱਡੀਆਂ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ ਅਤੇ ਬਾਦਲ ਪਰਿਵਾਰ ਨੂੰ ਲਲਕਾਰ ਦੇਣਗੇ।
ਇਹ ਵੀ ਪੜ੍ਹੋ : Lakhimpur Khiri violence case Update ਆਸ਼ੀਸ਼ ਸਮੇਤ 14 ਤੇ ਚੱਲੇਗਾ ਕਤਲ ਦਾ ਕੇਸ
ਇਹ ਵੀ ਪੜ੍ਹੋ : Terrorist Attack ਸ਼੍ਰੀਨਗਰ ‘ਚ ਅੱਤਵਾਦੀ ਹਮਲੇ ਦਾ ਕਾਰਨ ਵੱਡੀ ਲਾਪਰਵਾਹੀ!