Martyrdom of Four Sahibzada ਵਿਦਿਅਕ ਅਦਾਰੇ ਵਿਸ਼ੇਸ਼ ਸੈਸ਼ਨ ਕਰਵਾਉਣ : ਪਰਗਟ ਸਿੰਘ

0
232
Martyrdom of Four Sahibzada
Martyrdom of Four Sahibzada
ਇੰਡੀਆ ਨਿਊਜ਼, ਚੰਡੀਗੜ੍ਹ :
Martyrdom of Four Sahibzada ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਅਹਿਮ ਐਲਾਨ ਕਰਦੇ ਹੋਏ ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਐਜੂਸੈਟ ਰਾਹੀਂ ਉੱਘੀ ਸਖਸ਼ੀਅਤ ਵੱਲੋਂ ਸ਼ਹੀਦੀ ਜੋੜ ਮੇਲ ਦੀ ਮਹਾਨਤਾ ਬਾਰੇ ਲੈਕਚਰ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ ਉਤੇ ਪੰਜਾਬ ਦੇ ਵਿਦਿਆਰਥੀ ਜੁੜਨਗੇ।

ਇਤਿਹਾਸ ਤੋਂ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਸਾਡਾ ਇਖਲਾਕੀ ਫਰਜ਼ (Martyrdom of Four Sahibzada)

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੋਹ ਦੇ ਸਰਦ ਮਹੀਨੇ ਵਾਪਰੀਆਂ ਮਹਾਨ ਘਟਨਾਵਾਂ ਵਿੱਚ ਜਬਰ ਜ਼ੁਲਮ ਵਿਰੁੱਧ ਡਟਣ ਅਤੇ ਧਰਮ ਦੀ ਖਾਤਰ ਆਪਾਂ ਵਾਰਨ ਦਾ ਇਤਿਹਾਸ ਸਮੋਇਆ ਹੋਇਆ ਹੈ ਜਿਸ ਕਰਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਬਾਰੇ ਜਾਣੂੰ ਕਰਵਾਉਣਾ ਸਾਡਾ ਇਖਲਾਕੀ ਫਰਜ਼ ਬਣਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਸਾਡੇ ਇਤਿਹਾਸ ਦੀਆਂ ਮਹਾਨ ਕਦਰਾਂ ਕੀਮਤਾਂ ਅਤੇ ਸਿਧਾਂਤਾਂ ਤੋਂ ਜਾਣੂੰ ਹੋ ਕੇ ਸੇਧ ਲੈ ਸਕੇ।

ਸ਼ਹਾਦਤ ਸਾਨੂੰ ਹੱਕ-ਸੱਚ ਲਈ ਜੂਝਣ ਦੀ ਪ੍ਰੇਰਨਾ ਦਿੰਦੀ ਹੈ (Martyrdom of Four Sahibzada)

ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਉਦਾਹਰਨ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ। ਇਹ ਘਟਨਾਵਾਂ ਸਾਨੂੰ ਹੱਕ-ਸੱਚ ਲਈ ਜੂਝਣ ਦੀ ਪ੍ਰੇਰਨਾ ਦਿੰਦੀ ਹੈ।
SHARE