ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਲਈ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ ਮੰਗਵਾਈਆਂ: ਭੁੱਲਰ

0
173
Punjab government ordered 66,666 doses of Goat Pox medicine, Lumpy skin infection, Doses will be given free of charge
Punjab government ordered 66,666 doses of Goat Pox medicine, Lumpy skin infection, Doses will be given free of charge
  • ਸਾਰੇ ਜ਼ਿਲ੍ਹਿਆਂ ਨੂੰ ਭੇਜੀਆਂ ਡੋਜ਼ਿਜ਼
  • ਸਿਹਤਮੰਦ ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਲਈ ਮੁਫ਼ਤ ਲਾਈ ਜਾਵੇਗੀ ਡੋਜ਼
  • ਹੋਰ ਦਵਾਈ ਮੰਗਵਾਉਣ ਲਈ ਕਾਰਵਾਈ ਜਾਰੀ
  • ਪੰਜਾਬ ਦੇ ਦੌਰੇ ਦੇ ਲਗਾਤਾਰ ਤੀਜੇ ਦਿਨ ਖੇਮਕਰਨ ਦੇ ਪਿੰਡਾਂ ਵਿੱਚ ਪੁੱਜੇ ਪਸ਼ੂ ਪਾਲਣ ਮੰਤਰੀ
  • ਹਲਕਾ ਖੇਮਕਰਨ ਦੇ ਪਿੰਡ ਮਾਣਕਪੁਰਾ, ਗਿੱਲ ਡੇਅਰੀ ਫਾਰਮ ਮਾੜੀ ਬੋਹੜ ਵਾਲੀ, ਪਿੰਡ ਮਦਰ ਅਤੇ ਗਿੱਲ ਡੇਅਰੀ ਫਾਰਮ ਮਦਰ, ਪਿੰਡ ਭੰਡਾਲ ਅਤੇ ਸੰਧੂ ਡੇਅਰੀ ਫਾਰਮ ਬਹਿੜਵਾਲ ਦਾ ਤੂਫਾਨੀ ਦੌਰਾ ਕੀਤਾ

ਚੰਡੀਗੜ੍ਹ, PUNJAB NEWS: ਲਾਗ ਦੀ ਬੀਮਾਰੀ ਲੰਪੀ ਸਕਿੱਨ ਤੋਂ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ ਮੰਗਵਾਈਆਂ ਹਨ, ਜੋ ਸੂਬੇ ਦੇ ਸਿਹਤਮੰਦ ਪਸ਼ੂਆਂ ਨੂੰ ਮੁਫ਼ਤ ਲਾਈ ਜਾਵੇਗੀ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।

ਹੈਦਰਾਬਾਦ ਤੋਂ ਉਚੇਚੇ ਤੌਰ ‘ਤੇ ਮੰਗਵਾਈ ਗਈ

Punjab government ordered 66,666 doses of Goat Pox medicine, Lumpy skin infection, Doses will be given free of charge
Punjab government ordered 66,666 doses of Goat Pox medicine, Lumpy skin infection, Doses will be given free of charge

ਇਹ ਜਾਣਕਾਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਖੇਮਕਰਨ ਦੇ ਪਿੰਡ ਮਾਣਕਪੁਰਾ, ਗਿੱਲ ਡੇਅਰੀ ਫਾਰਮ ਮਾੜੀ ਬੋਹੜ ਵਾਲੀ, ਪਿੰਡ ਮਦਰ ਅਤੇ ਗਿੱਲ ਡੇਅਰੀ ਫਾਰਮ ਮਦਰ, ਪਿੰਡ ਭੰਡਾਲ ਅਤੇ ਸੰਧੂ ਡੇਅਰੀ ਫਾਰਮ ਬਹਿੜਵਾਲ ਦਾ ਤੂਫਾਨੀ ਦੌਰਾ ਕਰਨ ਮੌਕੇ ਦਿੱਤੀ।

Punjab government ordered 66,666 doses of Goat Pox medicine, Lumpy skin infection, Doses will be given free of charge
Punjab government ordered 66,666 doses of Goat Pox medicine, Lumpy skin infection, Doses will be given free of charge

ਪੰਜਾਬ ਦੇ ਦੌਰੇ ਦੇ ਲਗਾਤਾਰ ਤੀਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੈਦਰਾਬਾਦ ਤੋਂ ਉਚੇਚੇ ਤੌਰ ‘ਤੇ ਮੰਗਵਾਈ ਗਈ ਇਹ ਦਵਾਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀ ਜਾ ਚੁੱਕੀ ਹੈ ਅਤੇ ਡਾਕਟਰਾਂ ਨੇ ਦਵਾਈ ਨੂੰ ਸਿਹਤਮੰਦ ਪਸ਼ੂਆਂ ਨੂੰ ਲਾਉਣਾ ਸ਼ੁਰੂ ਕਰ ਦਿੱਤਾ ਹੈ।

ਸਿਹਤਮੰਦ ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਲਈ ਇਹ ਦਵਾਈ ਪਸ਼ੂਆਂ ਨੂੰ ਮੁਫ਼ਤ ਲਗਾਈ ਜਾ ਰਹੀ ਹੈ

Punjab government ordered 66,666 doses of Goat Pox medicine, Lumpy skin infection, Doses will be given free of charge
Punjab government ordered 66,666 doses of Goat Pox medicine, Lumpy skin infection, Doses will be given free of charge

ਮੰਤਰੀ ਨੇ ਦੱਸਿਆ ਕਿ ਹੋਰ ਦਵਾਈ ਮੰਗਵਾਉਣ ਲਈ ਵਿਭਾਗ ਦੇ ਅਧਿਕਾਰੀ ਨਿਰੰਤਰ ਕਾਰਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸਾਰਥਕ ਕਦਮ ਚੁੱਕ ਰਹੀ ਹੈ। ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਦਵਾਈਆਂ ਤੋਂ ਇਲਾਵਾ ਹੋਰ ਸਾਜੋ-ਸਾਮਾਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ।

ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿਚ ਤੈਨਾਤ ਅਮਲੇ ਦੇ ਨਾਲ-ਨਾਲ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਧਿਕਾਰੀ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ।

Punjab government ordered 66,666 doses of Goat Pox medicine, Lumpy skin infection, Doses will be given free of charge
Punjab government ordered 66,666 doses of Goat Pox medicine, Lumpy skin infection, Doses will be given free of charge

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਲੰਪੀ ਸਕੀਨ ਬਿਮਾਰੀ ਵਿਸ਼ੇਸ਼ ਤੌਰ ‘ਤੇ ਗਾਵਾਂ ਵਿਚ ਫੈਲ ਰਹੀ ਹੈ ਅਤੇ ਸੂਬੇ ਦੇ ਕਈ ਜ਼ਿਲ੍ਹੇ ਇਸ ਬੀਮਾਰੀ ਦੀ ਚਪੇਟ ਵਿਚ ਆ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਪਸ਼ੂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ, ਸਗੋਂ ਦਫ਼ਨ ਕੀਤਾ ਜਾਵੇ ਅਤੇ ਹਾਲ ਦੀ ਘੜੀ ਦੂਜੇ ਰਾਜਾਂ ਤੋਂ ਪਸ਼ੂ ਖਰੀਦ ਕੇ ਪੰਜਾਬ ਅੰਦਰ ਨਾ ਲਿਆਂਦੇ ਜਾਣ ਤਾਂ ਜੋ ਬੀਮਾਰੀ ਦੇ ਫੈਲਣ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ: ਚਾਂਦੀ ਦਾ ਤਗ਼ਮਾ ਜੇਤੂ ਵਿਕਾਸ ਠਾਕੁਰ ਦਾ ਨਿੱਘਾ ਸਵਾਗਤ

ਇਹ ਵੀ ਪੜ੍ਹੋ: ਸਹਿਕਾਰੀ ਖੇਤੀ ਵਿਕਾਸ ਬੈਂਕ ਦੇ ਕਰਜਿਆਂ ਨੂੰ ਸੇਟਲਮੈਂਟ ਸਕੀਮ ਅਧੀਨ ਲਿਆਂਦਾ ਜਾਵੇ : ਹੁੰਦਲ

ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ

ਸਾਡੇ ਨਾਲ ਜੁੜੋ :  Twitter Facebook youtube

SHARE