ਜੰਮੂ-ਕਸ਼ਮੀਰ ਦੇ ਪੁੰਛ ‘ਚ ਮਿੰਨੀ ਬੱਸ ਖੱਡ ‘ਚ ਡਿੱਗੀ, 11 ਲੋਕਾਂ ਦੀ ਮੌਤ

0
184
Tragic Accident in Poonch
Tragic Accident in Poonch

ਇੰਡੀਆ ਨਿਊਜ਼, ਸ਼੍ਰੀਨਗਰ (Tragic Accident in Poonch): ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸਾਵਜੀਆਂ ਇਲਾਕੇ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਜ਼ਿਲੇ ਦੀ ਮੰਡੀ ਤਹਿਸੀਲ ‘ਚ ਕੰਟਰੋਲ ਰੇਖਾ ਨੇੜੇ ਇਕ ਮਿੰਨੀ ਬੱਸ ਖੱਡ ‘ਚ ਡਿੱਗਣ ਕਾਰਨ ਵਾਪਰਿਆ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫੌਜ ਦੇ ਜਵਾਨਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਬਚਾਅ ਕਾਰਜ ਅਜੇ ਵੀ ਜਾਰੀ ਹੈ। ਇਹ ਜਾਣਕਾਰੀ ਮੰਡੀ ਦੇ ਤਹਿਸੀਲਦਾਰ ਸ਼ਹਿਜ਼ਾਦ ਲਤੀਫ਼ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਈ ਜ਼ਖ਼ਮੀਆਂ ਨੂੰ ਮੰਡੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਉਪ ਰਾਜਪਾਲ ਨੇ ਦੁੱਖ ਪ੍ਰਗਟ ਕੀਤਾ

ਉਪ ਰਾਜਪਾਲ ਮਨੋਜ ਸਿਨਹਾ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸਿਨਹਾ ਨੇ ਕਿਹਾ ਕਿ ਹਾਦਸੇ ‘ਚ ਹੋਈਆਂ ਮੌਤਾਂ ‘ਤੇ ਡੂੰਘਾ ਦੁੱਖ ਹੋਇਆ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ। ਪੁਲਿਸ ਅਤੇ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਹਰ ਸੰਭਵ ਇਲਾਜ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ:  ਗੁਜਰਾਤ ਵਿਚ ਕਾਂਗਰਸ ਖ਼ਤਮ ਹੋ ਚੁੱਕੀ : ਅਰਵਿੰਦ ਕੇਜਰੀਵਾਲ

ਇਹ ਵੀ ਪੜ੍ਹੋ: ਭਾਰਤ ਇੱਕ ਸਾਲ ਲਈ ਜੀ-20 ਦੀ ਪ੍ਰਧਾਨਗੀ ਸੰਭਾਲੇਗਾ

ਸਾਡੇ ਨਾਲ ਜੁੜੋ :  Twitter Facebook youtube

SHARE