ਲਖਨਊ ਵਿੱਚ ਭਾਰੀ ਮੀਂਹ ਕਾਰਨ ਕੰਧ ਡਿੱਗੀ, 9 ਲੋਕਾਂ ਦੀ ਮੌਤ

0
185
Wall Collapse In Lucknow
Wall Collapse In Lucknow

ਇੰਡੀਆ ਨਿਊਜ਼, ਲਖਨਊ, (Wall Collapse In Lucknow): ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਭਾਰੀ ਮੀਂਹ ਕਾਰਨ ਇੱਕ ਕੰਧ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ। ਘਟਨਾ ਦਿਲਕੁਸ਼ਾ ਦੇ ਪਿੱਛੇ ਵਾਲੀ ਕਲੋਨੀ ਦੀ ਹੈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਕਈ ਘਰਾਂ ਦੀਆਂ ਕੰਧਾਂ ਵੀ ਡਿੱਗ ਗਈਆਂ ਹਨ, ਜਿਸ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਇਹ ਲੋਕ ਹੋਏ ਹਾਦਸੇ ਦਾ ਸ਼ਿਕਾਰ

ਰੇਸ਼ਮਾ (25) ਪਤਨੀ ਪ੍ਰਦੀਪ ਵਾਸੀ ਝਾਂਸੀ, ਇੱਕ ਸਾਲ ਦੀ ਨੈਨਾ, ਝਾਂਸੀ ਦੀ ਰਹਿਣ ਵਾਲੀ , 28 ਸਾਲਾ ਪ੍ਰਦੀਪ ਵਾਸੀ ਝਾਂਸੀ, 28 ਸਾਲਾ ਧਰਮਿੰਦਰ ਵਾਸੀ ਪਚਵਾੜਾ, ਝਾਂਸੀ, 25 ਸਾਲਾ ਚੰਦਾ ਪਤਨੀ ਧਰਮਿੰਦਰ ਵਾਸੀ ਪਛਵਾੜਾ, ਧਰਮਿੰਦਰ ਦਾ ਇਕ ਸਾਲ ਦਾ ਲੜਕਾ, ਦੋ ਸਾਲਾ ਧਰਮਿੰਦਰ ਦਾ ਲੜਕਾ, 45 ਸਾਲਾ ਮਨਕੰਵਰ ਦੇਵੀ ਪਤਨੀ ਪੱਪੂ, ਪੱਪੂ (50) ਵਾਸੀ ਪਛਵਾੜਾ l

ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕ

ਹਾਦਸੇ ਵਿੱਚ ਨੌਂ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ, ਤਿੰਨ ਪੁਰਸ਼ ਅਤੇ ਤਿੰਨ ਔਰਤਾਂ ਸ਼ਾਮਲ ਹਨ। ਜਾਣਕਾਰੀ ਅਨੁਸਾਰ 2 ਮਹੀਨੇ ਪਹਿਲਾਂ ਹੀ ਉਸਾਰੀ ਦਾ ਕੰਮ ਪੂਰਾ ਹੋਇਆ ਸੀ ਪਰ ਇੱਥੇ ਕੰਮ ਕਰਨ ਵਾਲੇ ਮਜ਼ਦੂਰ ਦਿਲਕੁਸ਼ਾ ਦੇ ਇਲਾਕੇ ਵਿੱਚ ਨਾਜਾਇਜ਼ ਤੌਰ ’ਤੇ ਰਹਿ ਰਹੇ ਸਨ। ਨਗਰ ਨਿਗਮ ਦੇ ਕਮਿਸ਼ਨਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਇੱਥੇ ਨਾਜਾਇਜ਼ ਤੌਰ ’ਤੇ ਰਹਿ ਰਹੇ ਮਜ਼ਦੂਰਾਂ ਨੂੰ ਕੁਝ ਸਮਾਂ ਪਹਿਲਾਂ ਇੱਥੋਂ ਹਟਾ ਦਿੱਤਾ ਗਿਆ ਸੀ ਪਰ ਉਹ ਮੁੜ ਇੱਥੇ ਰਹਿਣ ਲੱਗ ਪਏ ਹਨ।

ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ, ਮੁਆਵਜ਼ੇ ਦਾ ਐਲਾਨ ਕੀਤਾ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਹਾਦਸੇ ਤੋਂ ਬਾਅਦ NDRF ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਦੱਸ ਦੇਈਏ ਕਿ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਤੋਂ ਬਾਅਦ ਸ਼ਹਿਰ ਵਿੱਚ ਥਾਂ-ਥਾਂ ਪਾਣੀ ਭਰ ਗਿਆ ਹੈ। ਸਾਰੇ ਮ੍ਰਿਤਕ ਝਾਂਸੀ ਦੇ ਉਲਦਾਨ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਸਿਵਲ ਹਸਪਤਾਲ ਦੇ ਡਾਇਰੈਕਟਰ ਆਨੰਦ ਓਝਾ ਅਨੁਸਾਰ ਹਾਦਸੇ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸੀਐਮ ਯੋਗੀ ਆਦਿਤਿਆਨਾਥ ਹਸਪਤਾਲ ਦਾ ਦੌਰਾ ਕਰ ਸਕਦੇ ਹਨ।

ਇਹ ਵੀ ਪੜ੍ਹੋ: ਦੋ ਸੱਕਿਆਂ ਭੈਣਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ

ਇਹ ਵੀ ਪੜ੍ਹੋ: ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਸੁਟੇ

ਸਾਡੇ ਨਾਲ ਜੁੜੋ :  Twitter Facebook youtube

SHARE