ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

0
253
Weather Update 9 September
Weather Update 9 September

ਇੰਡੀਆ ਨਿਊਜ਼, Weather Update 9 September : ਦੇਸ਼ ਦੇ ਕਈ ਰਾਜਾਂ ਵਿੱਚ ਲਗਾਤਾਰ ਮੀਂਹ ਕਾਰਣ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਹਿਮਾਚਲ, ਉਤਰਾਖੰਡ ਸਮੇਤ ਪਹਾੜੀ ਰਾਜਾਂ ਦੇ ਕਈ ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਅਗਲੇ ਕੁਝ ਦਿਨਾਂ ਦੌਰਾਨ ਕੁਝ ਸੂਬਿਆਂ ‘ਚ ਯੈਲੋ ਅਲਰਟ ਅਤੇ ਕੁਝ ਸੂਬਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੁੰਬਈ ‘ਚ ਭਾਰੀ ਮੀਂਹ ਨੇ ਵਾਪਸੀ ਕੀਤੀ

ਮੁੰਬਈ ‘ਚ ਵੀਰਵਾਰ ਸ਼ਾਮ ਨੂੰ ਭਾਰੀ ਮੀਂਹ ਪਿਆ, ਜਿਸ ਨਾਲ ਮਹਾਨਗਰ ਦੇ ਕੁਝ ਹਿੱਸਿਆਂ ‘ਚ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਠਾਣੇ ਦੇ ਨਾਲ ਲੱਗਦੇ ਇਲਾਕਿਆਂ ‘ਚ ਵੀ ਭਾਰੀ ਮੀਂਹ ਜਾਰੀ ਰਿਹਾ, ਜਿਸ ਕਾਰਣ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਅਤੇ ਕਰੀਬ ਇਕ ਘੰਟੇ ਤੱਕ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ। ਭਾਰੀ ਮੀਂਹ ਕਾਰਣ ਬਾਈਕਲਾ, ਦਾਦਰ ਅਤੇ ਸਿਓਂ ਸਟੇਸ਼ਨਾਂ ਦੇ ਨਾਲ-ਨਾਲ ਦਿਵਾ ਤੋਂ ਠਾਣੇ ਸਟੇਸ਼ਨਾਂ ‘ਤੇ ਥੋੜ੍ਹੇ ਸਮੇਂ ਲਈ ਪਾਣੀ ਭਰ ਗਿਆ, ਜਿਸ ਕਾਰਣ ਮੱਧ ਰੇਲਵੇ ਦੀ ਮੁੱਖ ਲਾਈਨ ‘ਤੇ ਸੇਵਾਵਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਮੇਨ ਲਾਈਨ (ਮੁੰਬਈ CSMT-ਕਲਿਆਣ/ਕਰਜਤ/ਕਸਾਰਾ ਕੋਰੀਡੋਰ) ਲੋਕਲ ਟਰੇਨਾਂ 20 ਤੋਂ 55 ਮਿੰਟ ਦੇਰੀ ਨਾਲ ਚੱਲ ਰਹੀਆਂ ਹਨ।

ਇਨ੍ਹਾਂ ਰਾਜਾਂ ‘ਚ ਅੱਜ ਮੀਂਹ ਪਵੇਗਾ

ਅੱਜ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਮਹਾਰਾਸ਼ਟਰ ਅਤੇ ਗੁਜਰਾਤ, ਕੇਰਲ, ਕਰਨਾਟਕ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਸਿੱਕਮ, ਤ੍ਰਿਪੁਰਾ, ਮਿਜ਼ੋਰਮ, ਮਨੀਪੁਰ ਦੇ ਕਈ ਹਿੱਸਿਆਂ ਵਿੱਚ ਯੈਲੋ ਅਲਰਟ ਦੀ ਚੇਤਾਵਨੀ ਦਿੱਤੀ ਹੈ। ਇਸਦੇ ਨਾਲ ਹੀ ਕੁਝ ਰਾਜਾਂ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਦੂਜੇ ਪਾਸੇ ਗੋਆ, ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਪੁਡੂਚੇਰੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ-ਐਨਸੀਆਰ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ

ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੇ ਕਮਜ਼ੋਰ ਹੋਣ ਅਤੇ ਤੇਜ਼ ਧੁੱਪ ਕਾਰਣ ਲੋਕਾਂ ਨੂੰ ਨਮੀ ਅਤੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 14 ਸਤੰਬਰ ਨੂੰ ਤਾਪਮਾਨ ‘ਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: 96 ਸਾਲ ਦੀ ਉਮਰ ਵਿੱਚ ਮਹਾਰਾਣੀ ਐਲਿਜ਼ਾਬੈਥ ਦਾ ਦੇਹਾਂਤ

ਇਹ ਵੀ ਪੜ੍ਹੋ:  ਮਹਾਰਾਣੀ ਐਲਿਜ਼ਾਬੈਥ II ਦੇ ਪੁੱਤਰ ਪ੍ਰਿੰਸ ਚਾਰਲਸ-III ਹੋਣਗੇ ਬ੍ਰਿਟੇਨ ਦੇ ਨਵੇਂ ਰਾਜਾ

ਇਹ ਵੀ ਪੜ੍ਹੋ:  ਸੋਨਾਲੀ ਫੋਗਾਟ ਕਤਲ ਕੇਸ : ਗੋਆ ਸਰਕਾਰ ਨੇ ਕਰਲੀਜ਼ ਕਲੱਬ ਤੇ ਬੁਲਡੋਜ਼ਰ ਚਲਾਇਆ

ਸਾਡੇ ਨਾਲ ਜੁੜੋ :  Twitter Facebook youtube

SHARE