Punjab Assembly Election 2022 ਕਾਂਗਰਸ ਨੇ ਕਿਸਾਨਾਂ ਨਾਲ ਧੋਖਾ ਕੀਤਾ : ਸੁਖਬੀਰ ਸਿੰਘ ਬਾਦਲ

0
676

Punjab Assembly Election 2022

ਇੰਡੀਆ ਨਿਊਜ਼, ਫਿਲੌਰ : 

Punjab Assembly Election 2022 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਦੱਸਣ ਕਿ ਜੇਕਰ ਕਾਂਗਰਸ ਪਾਰਟੀ ਦਾ ਗੁਟਕਾ ਸਾਹਿਬ ਦੀ ਪਵਿੱਤਰ ਸਹੁੰ ਚੁੱਕ ਕੇ ਵੀ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ ਕਰਨ ਦਾ ਕੋਈ ਇਰਾਦਾ ਨਹੀਂ ਸੀ ਤਾਂ ਫਿਰ ਕਾਂਗਰਸ ਪਾਰਟੀ ਪੰਜ ਸਾਲਾਂ ਤੱਕ ਕਿਸਾਨਾਂ ਦੀਆਂ ਅੱਖਾਂ ਵਿਚ ਘੱਟਾ ਕਿਉਂ ਪਾਉਂਦੀ ਰਹੀ। ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਵਿਚ ਸਪਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਆਪਣੇ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕਰੇਗੀ।

Punjab Assembly Election 2022 ਕਾਂਗਰਸ ਨੇ ਝੁਠੀ ਸਹੁੰ ਚੁੱਕੀ ਸੀ

ਉਹਨਾ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕਿਸਾਨਾਂ ਦੀਆਂ ਵੋਟਾਂ ਹਾਸਲ ਕਰਨ ਵਾਸਤੇ ਕਾਂਗਰਸ ਨੇ ਗੁਟਕਾ ਸਾਹਿਬ ਦੀ ਝੁਠੀ ਸਹੁੰ ਚੁੱਕੀ ਸੀ। ਉਹਨਾਂ ਕਿਹਾ ਕਿ ਇਸ ਧੋਖਾਧੜੀ ਲਈ ਚੰਨੀ ਕਿਸਾਨਾਂ ਤੋਂ ਮੁਆਫੀ ਮੰਗਣ। ਸੁਖਬੀਰ ਸਿੰਘ ਬਾਦਲ ਨੇ ਮਾਲਵਾ ਖਿੱਤੇ ਵਿਚ ਗੁਲਾਸੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਦੇ ਉਤਪਾਦਕਾਂ ਨਾਲ ਹੁਣ ਤੱਕ ਨਿਆਂ ਨਾ ਕਰਨ ਲਈ ਮੁੱਖ ਮੰਤਰੀ ਦੀ ਨਿਖੇਧੀ ਕੀਤੀ।

ਇਹ ਵੀ ਪੜ੍ਹੋ : Strict Action On Bus Mafia ਬਾਦਲਾਂ ਦੀਆਂ 31 ਇੰਟੈਗ੍ਰਲ ਕੋਚ ਪਰਮਿਟ ਰੱਦ

Connect With Us: FacebookTwitter

SHARE