ਪੰਜਾਬ ਬਜਟ ਇਜਲਾਸ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ (Supreme court is a victory of democracy): ਹਰਭਜਨ ਸਿੰਘ ਈ.ਟੀ.ਓ

0
128
Supreme court is a victory of democracy
Supreme court is a victory of democracy

ਇੰਡੀਆ ਨਿਊਜ਼ (ਦਿੱਲੀ) (Supreme court is a victory of democracy)– ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਕੀਤੇ ਫ਼ੈਸਲਾ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ ਇਜਲਾਸ 3 ਮਾਰਚ ਤੋਂ ਬੁਲਾਉਣ ਸਬੰਧੀ ਪੰਜਾਬ ਵਜ਼ਾਰਤ ਦੇ ਫ਼ੈਸਲੇ ‘ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ 3 ਕਰੋੜ ਪੰਜਾਬੀਆਂ ਦੇ ਹੱਕ ‘ਚ ਆਇਆ ਫ਼ੈਸਲਾ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਪੰਜਾਬ ਲੋਕ ਸੇਵਾ ਕਮਿਸ਼ਨ (Punjab Public Service Commission) ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

ਸ. ਹਰਭਜਨ ਸਿੰਘ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵੱਲੋਂ ਬਣਾਏ ਗਏ ਸੰਵਿਧਾਨ ਮੁਤਾਬਿਕ ਕੰਮ ਕਰਦੇ ਹੋਏ ਹੀ ਇਹ ਲੋਕਤੰਤਰ ਕਾਇਮ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਜਾਂਦੇ ਰਾਜਪਾਲ ਕੇਂਦਰ ਸਰਕਾਰ ਦੇ ਬੁਲਾਰੇ ਵਜੋਂ ਕੰਮ ਨਾ ਕਰਨ ਸਗੋਂ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਦੀਆਂ ਇਛਾਵਾਂ ਤੇ ਸਲਾਹ ਮੁਤਾਬਿਕ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ। Supreme court is a victory of democracy

ਕੈਬਨਿਟ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਹਿੱਤ ਵਿੱਚ ਸੁਣਾਇਆ ਗਿਆ ਫ਼ੈਸਲਾ ਇਸ ਗੱਲ ਨੂੰ ਤਸਦੀਕ ਕਰਦਾ ਹੈ ਕਿ ਰਾਜਪਾਲ ਸਰਕਾਰ ਵੱਲੋਂ ਇਜਲਾਸ ਬੁਲਾਉਣ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਕਿਸੇ ਹਾਲਤ ਵਿੱਚ ਅਸਵੀਕਾਰ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨਕ ਕਦਰਾਂ ਕੀਮਤਾਂ ਨੂੰ ਦਰਕਿਨਾਰ ਕਰਦਿਆਂ ਸਰਕਾਰ ਵੱਲੋਂ ਬਜਟ ਇਜਲਾਸ ਨੂੰ ਸੱਦਣ ਦੀ ਪ੍ਰਵਾਨਗੀ ਨਾ ਦੇਣਾ ਲੋਕਤੰਤਰੀ ਰਵਾਇਤਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਲਈ ਕੰਮ ਕਰ ਰਹੀ ਹੈ।

SHARE