ਮੀਤ ਹੇਅਰ (Meet Hayer) ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ

0
99
Ex-situ arrangements being made by Punjab for proper management of paddy straw got a big boost
Ex-situ arrangements being made by Punjab for proper management of paddy straw got a big boost

ਇੰਡੀਆ ਨਿਊਜ਼ (ਦਿੱਲੀ) (Gurmeet Singh Meet Hayer)- ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਕੇ ਜ਼ਮੀਨੀ ਪੱਧਰ ਉਤੇ ਆਪਣੀਆਂ ਗਤੀਵਿਧੀਆਂ ਦਾ ਦਾਇਰਾ ਵਧਾਉਣ ਅਤੇ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲਗਾਉਣ ਦਾ ਸੱਦਾ ਦਿੱਤਾ ਹੈ। ਇਸ ਸੰਬੰਧੀ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ ਸਮੂਹ ਜ਼ਿਲਿਆਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਸੂਬੇ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ (Meet Hayer)

ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਤਹਿਤ ਇਸ ਵਾਰ ਲੰਬੇ ਅਰਸੇ ਬਾਅਦ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੀ ਚੋਣ ਨੂੰ ਅੰਤਿਮ ਰੂਪ ਦਿੱਤਾ ਗਿਆ। ਜਲਦ ਹੀ ਚੁਣੇ ਨੌਜਵਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਲਈ ਨੌਜਵਾਨਾਂ ਨੂੰ ਸੂਬੇ ਦੀਆਂ ਸੈਰ ਸਪਾਟਾ ਵਾਲੀਆਂ ਥਾਂਵਾਂ, ਵਿਰਾਸਤੀ, ਧਾਰਮਿਕ ਤੇ ਇਤਿਹਾਸਕ ਸਥਾਨਾਂ ਉੱਤੇ ਟੂਰ ਕਰਵਾਇਆ ਜਾਵੇਗਾ।

ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਯੂਥ ਕਲੱਬਾਂ ਦੀ ਗਿਣਤੀ ਬਹੁਤ ਹੈ ਪਰ ਬਹੁਤੇ ਕਲੱਬਾਂ ਦੀਆਂ ਗਤੀਵਿਧੀਆਂ ਬਿਲਕੁਲ ਬੰਦ ਹਨ। ਉਨ੍ਹਾਂ ਅਜਿਹੇ ਕਲੱਬਾਂ ਦੀ ਸ਼ਨਾਖ਼ਤ ਕਰ ਕੇ ਐਕਟਿਵ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਦੀਆਂ ਗਤੀਵਿਧੀਆਂ ਵਿੱਚ ਨਸ਼ਿਆਂ ਦੀ ਰੋਕਥਾਮ, ਖੇਡਾਂ ਵਿੱਚ ਹਿੱਸਾ ਲੈਣਾ, ਪਰਾਲੀ ਸਾੜਨ ਖਿਲਾਫ ਕਿਸਾਨਾਂ ਨੂੰ ਜਾਗਰੂਕ ਕਰਨਾ, ਸੱਭਿਆਚਾਰਕ ਗਤੀਵਿਧੀਆਂ ਆਦਿ ਨੂੰ ਪ੍ਰਮੁੱਖਤਾ ਦਿੱਤੀ ਜਾਵੇ।

ਮੀਟਿੰਗ ਵਿੱਚ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ, ਡਿਪਟੀ ਡਾਇਰੈਕਟਰ ਡਾ ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਰੁਪਿੰਦਰ ਕੌਰ, ਨਹਿਰੂ ਯੁਵਾ ਕੇਂਦਰ ਦੇ ਸਟੇਟ ਡਾਇਰੈਕਟਰ ਸੁਰਿੰਦਰ ਸੈਣੀ ਅਤੇ ਸਮੂਹ ਫੀਲਡ ਅਧਿਕਾਰੀ ਹਾਜ਼ਰ ਸਨ।

SHARE