ਅਜਾਦੀ ਦਿਵਸ ਮੌਕੇ ਜਨਤਾ ਨੂੰ 100 ਆਮ ਆਦਮੀ ਕਲੀਨਿਕ ਸਮ੍ਰਪਿਤ ਕੀਤੇ ਜਾਣਗੇ : ਚੇਤਨ ਸਿੰਘ ਜੌੜਾਮਾਜਰਾ

0
267
100 Aam Aadmi Clinic in Punjab
100 Aam Aadmi Clinic in Punjab
  • ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਹੀ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ ਆਮ ਆਦਮੀ ਕਲੀਨਿਕ

ਇੰਡੀਆ ਨਿਊਜ਼, ਚੰਡੀਗੜ੍ਹ (100 Aam Aadmi Clinic in Punjab) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਅਜਾਦੀ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਦੀ ਪਹਿਲਕਦਮੀ ਨੂੰ ਅੱਗੇ ਵਧਾਉਂਦਿਆਂ ਪਹਿਲੇ ਪੜਾਅ ਲਈ ਹੁਣ ਇਹਨਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਪ੍ਰਮੁੱਖ ਸਕੀਮ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ

ਮੰਤਰੀ ਨੇ ਦੱਸਿਆ ਕਿ ਅਜਾਦੀ ਦਿਵਸ ਦੇ “ਅੰਮ੍ਰਿਤ ਮਹਾਂਉਤਸਵ” ਤਹਿਤ, ਭਵਿੱਖ ਵਿੱਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨਗੇ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਉਨ੍ਹਾਂ ਦੇ ਦਰ ‘ਤੇ ਲੋੜੀਦੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ ਸਗੋਂ ਇਹ ਕਲੀਨਿਕ ਹਸਪਤਾਲਾਂ ਵਿੱਚ ਭੀੜ ਨੂੰ ਘਟਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ। ਜੌੜਾਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ: ਏਸ਼ੀਆ ਦਾ ਸਭ ਤੋਂ ਵੱਡਾ ਸੀਬੀਜੀ ਪਲਾਂਟ ਕਾਰਜਸ਼ੀਲ 

ਸਾਡੇ ਨਾਲ ਜੁੜੋ :  Twitter Facebook youtube

SHARE